Matthew 10:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਅਪਣੇ ਬੱਚਿਆਂ ਦੇ ਵਿਰੁੱਧ ਖੜ੍ਹੇ ਹੋ ਜਾਣਗੇ ਅਤੇ ਬੱਚੇ ਆਪਣੇ ਮਾਪਿਆਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਉਸ ਸਮੇਂ ਭਰਾ ਭਰਾ ਨੂੰ ਮਾਰਨ ਦੇ ਲਈ ਫੜਵਾਏਗਾ ਅਤੇ ਪਿਤਾ ਬੱਚਿਆਂ ਨੂੰ; ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਖੜ੍ਹੇ ਹੋਣਗੇ ਅਤੇ ਉਹਨਾਂ ਨੂੰ ਜਾਨੋਂ ਮਰਵਾਉਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਭਰਾ ਆਪਣੇ ਭਰਾ ਨੂੰ ਅਤੇ ਪਿਤਾ ਆਪਣੇ ਪੁੱਤਰ ਨੂੰ ਮੌਤ ਲਈ ਫੜਵਾਏਗਾ; ਅਤੇ ਬੱਚੇ ਆਪਣੇ ਮਾਂ-ਪਿਉ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਹਨਾਂ ਨੂੰ ਮਰਵਾ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਭਾਈ ਭਾਈ ਨੂੰ ਅਤੇ ਪਿਉ ਪੁੱਤ੍ਰ ਨੂੰ ਮੌਤ ਲਈ ਫੜਵਾਏਗਾ ਅਤੇ ਬਾਲਕ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ
Punjabi ERV
ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਆਪਣੇ ਬਚਿਆਂ ਦੇ ਵਿਰੁੱਧ ਖਢ਼ੇ ਹੋ ਜਾਣਗੇ ਅਤੇ ਬੱਚੇ ਆਪਾਣੇ ਮਾਪਿਆਂ ਦੇ ਖਿਲਾਫ਼ ਖਢ਼ੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھرا بھرا نُوں مَوت لئی پھڑوائے گا تے پئیو پُتر نُوں تے پُتر اپنے ماپیاں دا سامنا کرن گے تے اوہناں نُوں مروا سُٹّن گے۔
Punjabi Standard Bible (Punjabi Standard Bible) 2023
ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ; ਬੱਚੇ ਮਾਤਾ-ਪਿਤਾ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਦੇਣਗੇ।