Matthew 10:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ‘ਮਾਲਕ ਨੂੰ ਬਆਲ-ਜ਼ਬੂਲ’ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸੱਦਿਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਇਹ ਕਾਫ਼ੀ ਹੈ ਕਿ ਚੇਲਾ ਆਪਣੇ ਗੁਰੂ ਵਰਗਾ ਬਣ ਜਾਵੇ ਅਤੇ ਨੌਕਰ ਆਪਣੇ ਮਾਲਕ ਵਰਗਾ । ਜੇਕਰ ਉਹਨਾਂ ਨੇ ਘਰ ਦੇ ਮਾਲਕ ਨੂੰ ਹੀ ‘ਬਾਲਜ਼ਬੂਲ ’ ਕਿਹਾ ਤਾਂ ਉਹ ਘਰ ਦੇ ਬਾਕੀ ਲੋਕਾਂ ਨੂੰ ਤਾਂ ਇਸ ਤੋਂ ਵੀ ਬੁਰੇ ਨਾਂ ਦੇਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇ ਘਰ ਦੇ ਮੁਖੀ ਨੂੰ ਬੇਲਜ਼ਬੂਲ ਆਖਿਆ ਜਾਵੇ, ਤਾਂ ਕਿੰਨ੍ਹਾ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ!
Punjabi Bible 2016 - ਪਵਿੱਤਰ ਬਾਈਬਲ O.V.
ਐੱਨਾ ਬਹੁਤ ਹੈ ਜੋ ਚੇਲਾ ਆਪਣੇ ਗੁਰੂ ਜਿਹਾ ਅਤੇ ਚਾਕਰ ਆਪਣੇ ਮਾਲਕ ਜਿਹਾ ਹੋਵੇ। ਜਾਂ ਉਨ੍ਹਾਂ ਘਰ ਦੇ ਮਾਲਕ ਨੂੰ ਬਆਲਜ਼ਬੂਲ ਆਖਿਆ ਤਾਂ ਕਿੰਨਾ ਵਧੀਕ ਉਹ ਦੇ ਘਰ ਦਿਆਂ ਨੂੰ ਨਾ ਆਖਣਗੇ?
Punjabi ERV
ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ਮਾਲਕ ਨੂੰ ਬਆਲ-ਜ਼ਬੂਲ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸਦਿਆ ਜ੍ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ (ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اینا وی بُہت اے پئی شاگِرد اپنے اُستاد جیہا تے نوکر اپنے مالک جِہیا ہوئے۔ جد اوہناں گھر دے مالک نُوں بَعلزبُول آکھیا تے اوہدے گھر دیاں نُوں ضرُور ای آکھن گے؟
Punjabi Standard Bible (Punjabi Standard Bible) 2023
ਐਨਾ ਹੀ ਕਾਫੀ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਦਾਸ ਆਪਣੇ ਮਾਲਕ ਜਿਹਾ ਹੋਵੇ। ਜੇ ਉਨ੍ਹਾਂ ਨੇ ਘਰ ਦੇ ਮਾਲਕ ਨੂੰ ਬਆਲਜ਼ਬੂਲ ਕਿਹਾ ਤਾਂ ਉਸ ਦੇ ਘਰਦਿਆਂ ਨੂੰ ਕਿੰਨਾ ਵਧੀਕ ਨਾ ਕਹਿਣਗੇ!