Matthew 10:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਪੈਸੇ ਨੂੰ ਦੀਆਂ ਦੋ ਚਿੜੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸੱਕਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਦੋ ਚਿੜੀਆਂ ਦਾ ਮੁੱਲ ਕੇਵਲ ਇੱਕ ਪੈਸਾ ਨਹੀਂ? ਪਰ ਫਿਰ ਵੀ ਉਹਨਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਇੱਛਾ ਤੋਂ ਬਿਨਾਂ ਧਰਤੀ ਉੱਤੇ ਨਹੀਂ ਡਿੱਗਦੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਦੋ ਚਿੜੀਆਂ ਇੱਕ ਪੈਸਾ ਦੀਆਂ ਨਹੀਂ ਵਿਕਦੀਆਂ? ਪਰ ਉਹਨਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਤੋਂ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਇੱਕ ਪੈਸੇ ਨੂੰ ਦੋ ਚਿੜੀਆ ਨਹੀਂ ਵਿਕਦੀਆਂ? ਅਤੇ ਉਨ੍ਹਾਂ ਵਿੱਚੋਂ ਇੱਕ ਭੀ ਤੁਹਾਡੇ ਪਿਤਾ ਦੀ ਮਰਜੀ ਬਿਨਾ ਧਰਤੀ ਉੱਤੇ ਨਹੀਂ ਡਿੱਗਦੀ
Punjabi ERV
ਇੱਕ ਪੈਸੇ ਦੀਆਂ ਦੋ ਚਿਡ਼ੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸਕਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِک پَیسے دِیاں دو چِڑیاں نئیں وِکدِیاں؟ تے اوہناں وِچوں اِک وی تُہاڈے باپ دی مرضی بِناں زمین اُتّے نئیں ڈِگّدی۔
Punjabi Standard Bible (Punjabi Standard Bible) 2023
ਕੀ ਇੱਕ ਪੈਸੇ ਦੀਆਂ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਤੁਹਾਡੇ ਪਿਤਾ ਦੀ ਮਰਜ਼ੀ ਤੋਂ ਬਿਨਾਂ ਉਨ੍ਹਾਂ ਵਿੱਚੋਂ ਇੱਕ ਵੀ ਜ਼ਮੀਨ 'ਤੇ ਨਹੀਂ ਡਿੱਗਦੀ।