Matthew 10:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਵਿਅਕਤੀ ਆਪਣੀ ਪਤਨੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਸੱਚਾ ਜੀਵਨ ਗੁਆ ਲਵੇਗਾ। ਜੋ ਕੋਈ ਵੀ ਮੇਰੇ ਲਈ ਆਪਣੀ ਜਾਨ ਦੇਵੇਗਾ ਸੱਚਾ ਜੀਵਨ ਲੱਭ ਲਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੋਈ ਆਪਣਾ ਜੀਵਨ ਬਚਾਵੇਗਾ, ਉਹ ਉਸ ਨੂੰ ਗੁਆਵੇਗਾ; ਅਤੇ ਜੋ ਕੋਈ ਮੇਰੇ ਕਾਰਨ ਆਪਣਾ ਜੀਵਨ ਗੁਆਵੇਗਾ, ਉਹ ਉਸ ਨੂੰ ਬਚਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਆਪਣੀ ਜਾਨ ਪਾਣਾ ਚਾਹੁੰਦਾ ਹੈ, ਉਹ ਉਸ ਨੂੰ ਗੁਆਵੇਗਾ, ਅਤੇ ਜੋ ਕੋਈ ਮੇਰੇ ਲਈ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸ ਨੂੰ ਪਾ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ ਉਹ ਉਸ ਨੂੰ ਲੱਭ ਲਵੇਗਾ।।
Punjabi ERV
ਜੇਕਰ ਕੋਈ ਵਿਅਕਤੀ ਆਪਣੀ ਪਤਨੀ ਨੂੰ ਮੇਰੇ ਨਾਲੋਂ ਵਧ ਪਿਆਰ ਕਰਦਾ ਹੈ, ਉਹ ਸੱਚਾ ਜੀਵਨ ਗੁਆ ਲਵੇਗਾ। ਜੋ ਕੋਈ ਵੀ ਮੇਰੇ ਲਈ ਆਪਣੀ ਜਾਨ ਦੇਵੇਗਾ ਸੱਚਾ ਜੀਵਨ ਲਭ ਲਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس اپنی جان نُوں لَبّھ لیا اوہ اوہنوں گوائے گا۔ پر جِس میرے واسطے اپنی جان نُوں گوایا اوہ اوہنوں لَبّھ لے گا۔
Punjabi Standard Bible (Punjabi Standard Bible) 2023
ਜਿਹੜਾ ਆਪਣੀ ਜਾਨ ਬਚਾਉਂਦਾ ਹੈ, ਉਹ ਉਸ ਨੂੰ ਗੁਆਵੇਗਾ ਅਤੇ ਜਿਹੜਾ ਮੇਰੇ ਕਾਰਨ ਆਪਣੀ ਜਾਨ ਗੁਆਉਂਦਾ ਹੈ, ਉਹ ਉਸ ਨੂੰ ਪਾਵੇਗਾ।