Matthew 10:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੋ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਮੇਰੇ ਚੇਲਿਆਂ ਵਿੱਚੋਂ ਕਿਸੇ ਛੋਟੇ ਤੋਂ ਛੋਟੇ ਨੂੰ ਇਹ ਜਾਣ ਕੇ ਕਿ ਉਹ ਮੇਰਾ ਚੇਲਾ ਹੈ, ਇੱਕ ਠੰਡੇ ਪਾਣੀ ਦਾ ਗਲਾਸ ਦੇਵੇਗਾ, ਉਹ ਇਸ ਦਾ ਫਲ ਜ਼ਰੂਰ ਪ੍ਰਾਪਤ ਕਰੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਚੇਲੇ ਨੂੰ ਮੇਰੇ ਨਾਮ ਦੇ ਕਾਰਨ ਸਿਰਫ ਇੱਕ ਠੰਡਾ ਗਿਲਾਸ ਪਾਣੀ ਦਾ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਵਿਅਕਤੀ ਆਪਣਾ ਇਨਾਮ ਕਦੀ ਨਹੀਂ ਗੁਆਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇਕ ਨੂੰ ਚੇਲੇ ਦੇ ਨਾਉਂ ਉੱਤੇ ਨਿਰਾ ਇੱਕ ਕਟੋਰਾ ਠੰਢੇ ਪਾਣੀ ਦਾ ਪਿਆਵੇ ਮੈਂ ਤੁਹਾਨੂੰ ਸਤਾ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਾ ਗੁਆਵੇਗਾ।।
Punjabi ERV
ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੁ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو کوئی ایہناں نِکّیاں وِچوں اِک نُوں شاگِرد دے ناں اُتّے نِرا ٹھنڈے پانی دا کٹورا پِیائے مَیں تُہانوں سَچ آکھنا آں اوہ اپنا اَجر کدی نا گوائے گا۔
Punjabi Standard Bible (Punjabi Standard Bible) 2023
ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਨੂੰ ਇਸ ਲਈ ਕਿ ਉਹ ਮੇਰਾ ਚੇਲਾ ਹੈ, ਪੀਣ ਲਈ ਠੰਡੇ ਪਾਣੀ ਦਾ ਇੱਕ ਪਿਆਲਾ ਵੀ ਦੇਵੇ, ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਆਪਣਾ ਪ੍ਰਤਿਫਲ ਕਦੇ ਨਾ ਗੁਆਵੇਗਾ।”