Matthew 10:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸ ਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਬਾਰ੍ਹਾਂ ਨੂੰ ਯਿਸੂ ਨੇ ਇਹ ਕਹਿ ਕੇ ਬਾਹਰ ਭੇਜਿਆ: “ਪਰਾਈਆਂ ਕੌਮਾਂ ਦੇ ਇਲਾਕੇ ਵੱਲ ਨਾ ਜਾਣਾ ਅਤੇ ਨਾ ਹੀ ਸਾਮਰਿਯਾ ਦੇ ਕਿਸੇ ਸ਼ਹਿਰ ਵਿੱਚ ਪ੍ਰਵੇਸ਼ ਕਰਨਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹਨਾਂ ਬਾਰ੍ਹਾਂ ਚੇਲਿਆਂ ਨੂੰ ਯਿਸ਼ੂ ਨੇ ਕੁਝ ਹਿਦਾਇਤਾਂ ਦੇ ਕੇ ਭੇਜਿਆ: “ਤੁਸੀਂ ਗ਼ੈਰ-ਯਹੂਦੀਆਂ ਵਿੱਚ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਬਾਰਾਂ ਨੂੰ ਯਿਸੂ ਨੇ ਘੱਲਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦੇ ਕੇ ਕਿਹਾ - ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰੀਆਂ ਦੇ ਕਿਸੇ ਨਗਰ ਵਿੱਚ ਨਾ ਵੜਨਾ
Punjabi ERV
ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں باراں نُوں یِسُوع ایہہ حُکم دے کے گھلّیا پئی غیر قوماں دے راہ نا جانا تے نا سامریاں دے کِسے نگّر وِچ جانا۔
Punjabi Standard Bible (Punjabi Standard Bible) 2023
ਯਿਸੂ ਨੇ ਇਨ੍ਹਾਂ ਬਾਰ੍ਹਾਂ ਨੂੰ ਇਹ ਹੁਕਮ ਦੇ ਕੇ ਭੇਜਿਆ, “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਨਾ ਹੀ ਸਾਮਰੀਆਂ ਦੇ ਕਿਸੇ ਨਗਰ ਵਿੱਚ ਪ੍ਰਵੇਸ਼ ਕਰਨਾ;