Matthew 10:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦਿਆਂ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸ ਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਿਮਾਰਾਂ ਨੂੰ ਚੰਗਾ ਕਰਨਾ, ਮੁਰਦਿਆਂ ਨੂੰ ਜਿਊਂਦੇ ਕਰਨਾ, ਕੋੜ੍ਹੀਆਂ ਨੂੰ ਸ਼ੁੱਧ ਕਰਨਾ ਅਤੇ ਅਸ਼ੁੱਧ ਆਤਮਾਵਾਂ ਨੂੰ ਕੱਢਣਾ । ਤੁਸੀਂ ਬਿਨਾਂ ਮੁੱਲ ਦੇ ਹੀ ਪ੍ਰਾਪਤ ਕੀਤਾ ਹੈ ਇਸ ਲਈ ਬਿਨਾਂ ਮੁੱਲ ਦੇ ਹੀ ਦੂਜਿਆਂ ਨੂੰ ਦਿਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਹਾਨੂੰ ਮੁ਼ਫ਼ਤ ਮਿਲਿਆਂ, ਇਸ ਲਈ ਮੁਫ਼ਤ ਹੀ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਵਾਲੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸਾਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ
Punjabi ERV
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਦਿਆਂ ਕਰੋ, ਕੋਢ਼ੀਆਂ ਨੂੰ ਸ਼ੁਧ ਕਰੋ, ਭੂਤਾਂ ਨੂੰ ਕਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
روگِیاں نُوں ولّ کرو مُردیاں نُوں جواؤ۔ کوڑھیاں نُوں پاک صاف کرو۔ بدرُوحاں نُوں کڈھو تُہانوں مُفت مِلیا اے مُفت ای دیو۔
Punjabi Standard Bible (Punjabi Standard Bible) 2023
ਬਿਮਾਰਾਂ ਨੂੰ ਚੰਗੇ ਕਰੋ, ਮੁਰਦਿਆਂ ਨੂੰ ਜਿਵਾਓ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਦੁਸ਼ਟ ਆਤਮਾਵਾਂ ਨੂੰ ਕੱਢੋ; ਤੁਹਾਨੂੰ ਮੁਫ਼ਤ ਮਿਲਿਆ ਹੈ, ਮੁਫ਼ਤ ਹੀ ਦਿਓ।