Matthew 11:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬੱਚਿਆਂ ਵਰਗੇ ਹਨ ਜੋ ਕਿ ਬੱਚਿਆਂ ਦਾ ਇੱਕ ਧੜਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧੜੇ ਨੂੰ ਆਵਾਜ਼ ਮਾਰਕੇ ਆਖਦੇ ਹਨ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਬਜ਼ਾਰ ਵਿੱਚ ਬੈਠੇ ਹੋਏ ਲੜਕਿਆਂ ਵਰਗੇ ਹਨ, ਜੋ ਇੱਕ ਦੂਜੇ ਨੂੰ ਪੁਕਾਰ ਪੁਕਾਰ ਕੇ ਕਹਿੰਦੇ ਹਨ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾ? ਇਹ ਤਾਂ ਉਹਨਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਆਵਾਜ਼ ਮਾਰ ਕੇ ਬੁਲਾਉਦੇ ਹਨ:
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਨੂੰ ਕਿਹ ਦੇ ਵਰਗਾ ਦੱਸਾ? ਏਹ ਉਨ੍ਹਾਂ ਨੀਂਗਰਾਂ ਵਰਗੇ ਹਨ ਜਿਹੜੇ ਬਜਾਰਾਂ ਵਿੱਚ ਬੈਠੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,
Punjabi ERV
“ਮੈਂ ਇਸ ਪੀਢ਼ੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬਚਿਆਂ ਵਰਗੇ ਹਨ ਜੋ ਕਿ ਬਚਿਆਂ ਦਾ ਇੱਕ ਧਡ਼ਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧਡ਼ੇ ਨੂੰ ਆਵਾਜ਼ ਮਾਰਕੇ ਆਖਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں ایس زمانے دیاں لوکاں نُوں کِہدے وانگر آکھاں؟ اوہ تے اوہناں مُنڈیاں جیہے نیں جیہڑے بازاراں وِچ بَہہ کے اپنے یاراں نُوں اَوازاں مار کے آکھدے نیں۔
Punjabi Standard Bible (Punjabi Standard Bible) 2023
“ਪਰ ਮੈਂ ਇਸ ਪੀੜ੍ਹੀ ਦੀ ਤੁਲਨਾ ਕਿਸ ਨਾਲ ਕਰਾਂ? ਇਹ ਬਜ਼ਾਰਾਂ ਵਿੱਚ ਬੈਠੇ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਦੂਜਿਆਂ ਨੂੰ ਅਵਾਜ਼ ਮਾਰ ਕੇ ਕਹਿੰਦੇ ਹਨ,