Matthew 11:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸ ਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸ ਦੇ ਅੰਦਰ ਭੂਤ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਰੋਟੀ ਖਾਂਦਾ ਅਤੇ ਨਾ ਮੈ ਪੀਂਦਾ ਸੀ ਪਰ ਤੁਸੀਂ ਉਸ ਬਾਰੇ ਕਹਿੰਦੇ ਹੋ, ‘ਉਸ ਵਿੱਚ ਅਸ਼ੁੱਧ ਆਤਮਾ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਯੋਹਨ ਬਪਤਿਸਮਾ ਵਾਲਾ ਨਾ ਖਾਂਦਾ ਨਾ ਪੀਂਦਾ ਸੀ, ਫਿਰ ਵੀ ਉਹ ਆਖਦੇ, ‘ਉਸਨੂੰ ਭੂਤ ਚਿੰਬੜਿਆ ਹੋਇਆ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯੂਹੰਨਾ ਨਾ ਖਾਂਦਾ ਨਾ ਪੀਂਦਾ ਆਇਆ ਅਤੇ ਉਹ ਆਖਦੇ ਹਨ ਜੋ ਉਹ ਦੇ ਨਾਲ ਇੱਕ ਭੂਤ ਹੈ
Punjabi ERV
ਮ੍ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸਦੇ ਅੰਦਰ ਭੂਤ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو یُوحنّا نا کھاندا نا پَیندا آیا۔ تے اوہ آکھدے نیں پئی اوہدے وِچ بدرُوح اے۔
Punjabi Standard Bible (Punjabi Standard Bible) 2023
“ਕਿਉਂਕਿ ਯੂਹੰਨਾ ਨਾ ਖਾਂਦਾ ਅਤੇ ਨਾ ਪੀਂਦਾ ਆਇਆ ਅਤੇ ਉਹ ਕਹਿੰਦੇ ਹਨ, ‘ਉਸ ਵਿੱਚ ਦੁਸ਼ਟ ਆਤਮਾ ਹੈ’।