Matthew 11:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਸ਼ਹਿਰਾਂ ਦੀ ਆਲੋਚਨਾ ਕੀਤੀ ਜਿਨ੍ਹਾਂ ਵਿੱਚ ਉਸ ਨੇ ਬਹੁਤ ਸਾਰੇ ਕਰਿਸ਼ਮੇ ਕੀਤੇ। ਉੱਥੋਂ ਦੇ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਜੀਵਨ ਢੰਗ ਨਹੀਂ ਬਦਲੇ ਅਤੇ ਨਾਹੀ ਪਾਪ ਕਰਨੇ ਬੰਦ ਕੀਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਗੁੱਸੇ ਵਿੱਚ ਆ ਕੇ ਉਹਨਾਂ ਸ਼ਹਿਰਾਂ ਬਾਰੇ ਇਸ ਤਰ੍ਹਾਂ ਕਹਿਣ ਲੱਗੇ, ਜਿੱਥੇ ਉਹਨਾਂ ਨੇ ਆਪਣੇ ਬਹੁਤ ਸਾਰੇ ਚਮਤਕਾਰ ਕੀਤੇ ਸਨ ਪਰ ਉਹਨਾਂ ਲੋਕਾਂ ਨੇ ਫਿਰ ਵੀ ਆਪਣੇ ਪਾਪਾਂ ਨੂੰ ਨਾ ਛੱਡਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਨ੍ਹਾਂ ਸ਼ਹਿਰਾਂ ਨੂੰ ਨਿੰਦਣਾ ਸ਼ੁਰੂ ਕੀਤਾ ਜਿੱਥੇ ਉਸਨੇ ਬਹੁਤ ਚਮਤਕਾਰ ਕੀਤੇ ਸਨ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਹ ਦੀਆਂ ਬਹੁਤੀਆਂ ਕਰਾਮਾਤਾਂ ਵਿਖਾਈਆਂ ਗਈਆਂ ਸਨ ਉਲਾਂਭਾ ਦੇਣ ਲੱਗਾ ਜੋ ਉਨ੍ਹਾਂ ਨੇ ਤੋਬਾ ਨਹੀਂ ਸੀ ਕੀਤੀ
Punjabi ERV
ਯਿਸੂ ਨੇ ਉਨ੍ਹਾਂ ਸ਼ਹਿਰਾਂ ਦੀ ਆਲੋਚਨਾ ਕੀਤੀ ਜਿਨ੍ਹਾਂ ਵਿੱਚ ਉਸਨੇ ਬਹੁਤ ਸਾਰੇ ਕਰਿਸ਼ਮੇ ਕੀਤੇ। ਉਥੋਂ ਦੇ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਜੀਵਨ ਢੰਗ ਨਹੀਂ ਬਦਲੇ ਅਤੇ ਨਾਹੀ ਪਾਪ ਕਰਨੇ ਬੰਦ ਕੀਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں سبھناں شہراں نُوں جِنہاں وِچ اوہ دِیاں بتھیریاں کراماتاں کِیتیاں ہویاں سن ملامت کرن لگّا۔ ایس کر کے پئی اوہناں تَوبہ نئیں سی کِیتی۔
Punjabi Standard Bible (Punjabi Standard Bible) 2023
ਤਦ ਉਹ ਉਨ੍ਹਾਂ ਨਗਰਾਂ ਨੂੰ ਉਲਾਂਭਾ ਦੇਣ ਲੱਗਾ ਜਿਨ੍ਹਾਂ ਵਿੱਚ ਉਸ ਨੇ ਜ਼ਿਆਦਾ ਚਮਤਕਾਰ ਕੀਤੇ ਸਨ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ;