Matthew 11:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਹਾਏ! ਕਿਉਂਕਿ ਜਿਹੜੇ ਅਨੋਖੇ ਕੰਮ ਤੁਹਾਡੇ ਸਾਹਮਣੇ ਕੀਤੇ ਗਏ ਹਨ, ਜੇਕਰ ਉਹ ਹੀ ਸੂਰ ਅਤੇ ਸੈਦਾ ਦੇ ਲੋਕਾਂ ਦੇ ਸਾਹਮਣੇ ਕੀਤੇ ਗਏ ਹੁੰਦੇ, ਤਾਂ ਉਹ ਬਹੁਤ ਸਮਾਂ ਪਹਿਲਾਂ ਹੀ ਤੱਪੜ ਪਾ ਕੇ ਅਤੇ ਸੁਆਹ ਮਲ ਕੇ ਆਪਣੇ ਬੁਰੇ ਕੰਮਾਂ ਨੂੰ ਛੱਡ ਚੁੱਕੇ ਹੁੰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹਾਏ ਤੁਹਾਡੇ ਉੱਤੇ, ਕੋਰਾਜ਼ੀਨ ਦੇ ਸ਼ਹਿਰ! ਹਾਏ ਤੁਹਾਡੇ ਉੱਤੇ, ਬੈਥਸੈਦਾ ਦੇ ਸ਼ਹਿਰ! ਕਿਉਂਕਿ ਇਹ ਚਮਤਕਾਰ ਜੋ ਤੁਹਾਡੇ ਵਿੱਚ ਕੀਤੇ ਗਏ ਹਨ, ਜੇ ਇਹ ਸੋਰ ਅਤੇ ਸਿਦੋਨ ਸ਼ਹਿਰ ਵਿੱਚ ਕੀਤੇ ਜਾਂਦੇ, ਤਾਂ ਉਹਨਾਂ ਨੇ ਬਹੁਤ ਸਮਾਂ ਪਹਿਲਾਂ ਹੀ ਤੱਪੜ ਪਾ ਕੇ ਅਤੇ ਸੁਆਹ ਵਿੱਚ ਬੈਠ ਕੇ ਆਪਣੇ ਪਾਪਾਂ ਤੋਂ ਪਛਤਾਵਾ ਕਰ ਲੈਣਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਤੈਨੂੰ ਖੁਰਾਜ਼ੀਨ! ਹਾਇ ਤੈਨੂੰ ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿੱਚ ਵਿਖਾਇਆ ਗਈਆਂ ਜੇ ਸੂਰ ਅਤੇ ਸੈਦਾ ਵਿੱਚ ਵਿਖਾਇਆ ਜਾਂਦੀਆਂ ਤਾਂ ਓਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੀ ਦੇ ਤੋਬਾ ਕਰ ਲੈਂਦੇ!
Punjabi ERV
ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہائے تینُوں خُرازِین ہائے تینُوں بَیت صَیدا۔ کیوں جو اوہ کراماتاں جیہڑیاں تُہاڈے وِچ ہویاں سن جیکر صُور تے صَیدا وِچ ہوندیاں تے ترپّڑ پا کے تے سواہ وِچ بَیہہ کے اوہ کدوں دی تَوبہ کر لَیندے۔
Punjabi Standard Bible (Punjabi Standard Bible) 2023
“ਹੇ ਖ਼ੁਰਾਜੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਹਾਏ! ਕਿਉਂਕਿ ਜਿਹੜੇ ਚਮਤਕਾਰ ਤੁਹਾਡੇ ਵਿੱਚ ਕੀਤੇ ਗਏ, ਜੇ ਉਹ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਨ੍ਹਾਂ ਤੱਪੜ ਪਾ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੀ ਤੋਬਾ ਕਰ ਲਈ ਹੁੰਦੀ।