Matthew 11:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁੱਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁੱਟਿਆ ਜਾਵੇਗਾ, ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਕਫ਼ਰਨਾਹੂਮ, ਕੀ ਤੂੰ ਸਵਰਗ ਤੱਕ ਉੱਚਾ ਕੀਤਾ ਜਾਵੇਂਗਾ? ਨਹੀਂ, ਤੂੰ ਸੁੱਟ ਦਿੱਤਾ ਜਾਵੇਂਗਾ । ਕਿਉਂਕਿ ਜੋ ਚਮਤਕਾਰ ਤੇਰੇ ਵਿੱਚ ਕੀਤੇ ਗਏ ਹਨ, ਜੇਕਰ ਇਹ ਹੀ ਸਦੂਮ ਸ਼ਹਿਰ ਵਿੱਚ ਕੀਤੇ ਜਾਂਦੇ ਤਾਂ ਉਹ ਅੱਜ ਤੱਕ ਕਾਇਮ ਰਹਿੰਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਹੇ ਕਫ਼ਰਨਹੂਮ ਦੇ ਲੋਕੋ, ਕੀ ਤੁਸੀਂ ਸਵਰਗ ਵਿੱਚ ਉੱਚੇ ਕੀਤੇ ਜਾਵੋਗੇ? ਨਹੀਂ, ਸਗੋਂ ਤੁਸੀਂ ਪਤਾਲ ਵਿੱਚ ਸੁੱਟੇ ਜਾਵੋਗੇ। ਜੇ ਇਹ ਚਮਤਕਾਰ ਜਿਹੜੇ ਤੁਹਾਡੇ ਵਿੱਚ ਹੋਏ ਅਗਰ ਸੋਦੋਮ ਵਿੱਚ ਹੁੰਦੇ, ਤਾਂ ਉਹ ਅੱਜ ਤੱਕ ਬਣਿਆ ਰਹਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੀਕਰ ਉੱਚਾ ਕੀਤਾ ਜਾਏਂਗਾ? ਤੂੰ ਸਗੋਂ ਪਤਾਲ ਤੋੜੀ ਉੱਤੇਰਗਾ ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਇਆ ਗਈਆਂ ਜੇ ਓਹ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤਾਈਂ ਬਣਿਆ ਰਹਿੰਦਾ
Punjabi ERV
ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁਟਿਆ ਜਾਵੇਗਾ, ਕਿਉਂਕਿ ਜਿਹਡ਼ੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜੰਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اَے کَفرنحُوم تُوں اسمان تِیکر اُچّا کِیتا جائیں گا؟ تُوں تے پاتال تِیکر نِیواں کِیتا جائیں گا کیوں جو ایہہ کراماتاں جیہڑیاں تیرے وِچ ہویاں نیں جے سدُوم وِچ ہوندیاں۔ تے اوہ اَج تِیکر رہ جاندا۔
Punjabi Standard Bible (Punjabi Standard Bible) 2023
ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਸਗੋਂ ਤੂੰ ਤਾਂ ਹੇਠਾਂ ਪਤਾਲ ਤੱਕ ਉਤਾਰਿਆ ਜਾਵੇਂਗਾ। ਕਿਉਂਕਿ ਜਿਹੜੇ ਚਮਤਕਾਰ ਤੇਰੇ ਵਿੱਚ ਕੀਤੇ ਗਏ, ਜੇ ਉਹ ਸਦੂਮ ਵਿੱਚ ਕੀਤੇ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ।