Matthew 11:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਵੇਲੇ ਯਿਸੂ ਨੇ ਕਿਹਾ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੁਹਾਨੂੰ ਧੰਨਵਾਦ ਦਿੰਦਾ ਹਾਂ ਕਿ ਤੁਸੀਂ ਇਹ ਭੇਤ ਬੁੱਧੀਮਾਨਾਂ ਅਤੇ ਗਿਆਨੀਆਂ ਕੋਲੋਂ ਗੁਪਤ ਰੱਖੇ ਪਰ ਇਹਨਾਂ ਭੇਤਾਂ ਨੂੰ ਸਧਾਰਨ ਲੋਕਾਂ ਉੱਤੇ ਪ੍ਰਗਟ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਵੇਲੇ ਯਿਸ਼ੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੁਹਾਡੀ ਵਡਿਆਈ ਕਰਦਾ ਹਾਂ ਕਿ ਤੁਸੀਂ ਇਨ੍ਹਾਂ ਸਾਰੀਆਂ ਸੱਚਾਈਆਂ ਨੂੰ ਬੁੱਧੀਮਾਨ ਅਤੇ ਗਿਆਨਵਾਨ ਤੋਂ ਲੁਕੋ ਕੇ ਰੱਖਿਆ ਅਤੇ ਉਹਨਾਂ ਨੂੰ ਨਿੱਕੇ ਬੱਚਿਆਂ ਉੱਤੇ ਪ੍ਰਗਟ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਯਿਸੂ ਨੇ ਅੱਗੋ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੈਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ ਅਤੇ ਉਨ੍ਹਾਂ ਨੂੰ ਨਿਆਣਿਆਂ ਉੱਤੇ ਪਰਗਟ ਕੀਤਾ
Punjabi ERV
ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ویلے یِسُوع نے جواب وِچ آکھیا۔ اَے باپ اسمان تے زمین دے خُداوند مَیں تیری وڈیائی کرنا آں پئی تُوں ایہناں گلّاں نُوں داناواں تے سیانیاں توں لُکایا۔ تے اَنجانیاں اُتّے ظاہر کِیتا۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਕਿਹਾ, “ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਕਿ ਤੂੰ ਇਹ ਗੱਲਾਂ ਬੁੱਧਵਾਨਾਂ ਅਤੇ ਗਿਆਨੀਆਂ ਤੋਂ ਗੁਪਤ ਰੱਖੀਆਂ ਪਰ ਇਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ;