Matthew 11:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੇਰੇ ਪਿਤਾ ਨੇ ਮੈਨੂੰ ਸਭ ਕੁਝ ਦੇ ਦਿੱਤਾ ਹੈ । ਕੋਈ ਨਹੀਂ ਜਾਣਦਾ ਕਿ ਪੁੱਤਰ ਕੌਣ ਹੈ; ਇਹ ਕੇਵਲ ਪਿਤਾ ਹੀ ਜਾਣਦੇ ਹਨ । ਕੋਈ ਨਹੀਂ ਜਾਣਦਾ ਕਿ ਪਿਤਾ ਕੌਣ ਹੈ; ਇਹ ਕੇਵਲ ਪੁੱਤਰ ਹੀ ਜਾਣਦਾ ਹੈ ਜਾਂ ਉਹ ਜਿਸ ਉੱਤੇ ਪੁੱਤਰ ਪਿਤਾ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੈ। ਪਿਤਾ ਤੋਂ ਇਲਾਵਾ, ਪੁੱਤਰ ਨੂੰ ਕੋਈ ਨਹੀਂ ਜਾਣਦਾ ਹੈ ਅਤੇ ਨਾ ਹੀ ਪੁੱਤਰ ਤੋਂ ਇਲਾਵਾ ਪਿਤਾ ਨੂੰ ਕੋਈ ਨਹੀਂ ਜਾਣਦਾ ਹੈ ਅਤੇ ਜਿਸ ਉੱਤੇ ਪੁੱਤਰ ਪ੍ਰਗਟ ਕਰਨਾ ਚਾਹੇ।
Punjabi Bible 2016 - ਪਵਿੱਤਰ ਬਾਈਬਲ O.V.
ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ਅਤੇ ਪੁੱਤ੍ਰ ਨੂੰ ਕੋਈ ਨਹੀਂ ਜਾਣਦਾ ਪਰ ਪਿਤਾ ਅਤੇ ਨਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਪੁੱਤ੍ਰ ਅਤੇ ਉਹ ਜਿਸ ਉੱਤੇ ਪੁੱਤ੍ਰ ਉਹ ਨੂੰ ਪਰਗਟ ਕਰਨਾ ਚਾਹੇ
Punjabi ERV
“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارِیاں شیواں میرے باپ توں مَینُوں سونپِیاں گِیئاں۔ تے کوئی پُتر نُوں نئیں جان دا پر باپ۔ تے نا باپ نُوں کوئی جان دا اے پر پُتر۔ تے اوہ جِہدے اُتّے پُتر اوہنوں ظاہر کرنا چاہے۔
Punjabi Standard Bible (Punjabi Standard Bible) 2023
“ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੈ ਅਤੇ ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਇਲਾਵਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਕੇਵਲ ਉਹ ਜਿਸ ਉੱਤੇ ਪੁੱਤਰ ਪਿਤਾ ਨੂੰ ਪਰਗਟ ਕਰਨਾ ਚਾਹੇ।