Matthew 11:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾੜ ਵਿੱਚ ਕੀ ਵੇਖਣ ਨਿਕਲੇ ਸੀ? ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? ਨਹੀਂ!
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯੂਹੰਨਾ ਦੇ ਚੇਲੇ ਵਾਪਸ ਚਲੇ ਗਏ ਤਾਂ ਯਿਸੂ ਨੇ ਲੋਕਾਂ ਤੋਂ ਯੂਹੰਨਾ ਦੇ ਬਾਰੇ ਪੁੱਛਣਾ ਸ਼ੁਰੂ ਕੀਤਾ: “ਤੁਸੀਂ ਉਜਾੜ ਵਿੱਚ ਕੀ ਦੇਖਣ ਲਈ ਗਏ ਸੀ? ਕੀ ਹਵਾ ਨਾਲ ਹਿੱਲਣ ਵਾਲੇ ਇੱਕ ਕਾਨੇ ਨੂੰ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯੋਹਨ ਦੇ ਚੇਲੇ ਚਲੇ ਗਏ ਤਾਂ ਯਿਸ਼ੂ ਯੋਹਨ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ, “ਤੁਸੀਂ ਉਜਾੜ ਵਿੱਚ ਕੀ ਦੇਖਣ ਲਈ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਤੁਰ ਪਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ ਜੋ ਤੁਸੀਂ ਉਜਾੜ ਵਿੱਚ ਕੀ ਵੇਖਣ ਨਿੱਕਲੇ ਸਾਓ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਦੇ ਨਾਲ ਹਿੱਲਦਾ ਹੈ?
Punjabi ERV
ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾਡ਼ ਵਿੱਚ ਕੀ ਵੇਖਣ ਨਿਕਲੇ ਸੀ?” ਇੱਕ ਕਾਨੇ ਨੂੰ ਜਿਹਡ਼ਾ ਹਵਾ ਨਾਲ ਹਿੱਲਦਾ ਹੈ? ਨਹੀਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ ٹُر گئے یِسُوع یُوحنّا دی بابت لوکاں نُوں آکھن لگّا پئی تُسی بیابان وِچ کِیہ ویکھن گئے سو؟ اِک وَا نال ہِلدے کانے نُوں؟
Punjabi Standard Bible (Punjabi Standard Bible) 2023
ਜਦੋਂ ਯੂਹੰਨਾ ਦੇ ਚੇਲੇ ਜਾ ਰਹੇ ਸਨ ਤਾਂ ਯਿਸੂ ਭੀੜ ਨੂੰ ਯੂਹੰਨਾ ਦੇ ਬਾਰੇ ਕਹਿਣ ਲੱਗਾ, “ਤੁਸੀਂ ਉਜਾੜ ਵਿੱਚ ਕੀ ਵੇਖਣ ਲਈ ਨਿੱਕਲੇ ਸੀ? ਕੀ ਹਵਾ ਨਾਲ ਹਿੱਲਦੇ ਹੋਏ ਕਾਨੇ ਨੂੰ?