Matthew 12:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ, ਯਿਸੂ ਕਣਕ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ। ਉਸ ਦੇ ਚੇਲੇ ਉਸ ਦੇ ਨਾਲ ਸਨ ਅਤੇ ਉਹ ਭੁੱਖੇ ਸਨ ਇਸ ਲਈ ਉਨ੍ਹਾਂ ਨੇ ਸਿੱਟੇ ਤੋੜ-ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਹੇ ਸਨ । ਉਹਨਾਂ ਦੇ ਚੇਲਿਆਂ ਨੂੰ ਭੁੱਖ ਲੱਗੀ ਹੋਈ ਸੀ । ਇਸ ਲਈ ਉਹਨਾਂ ਨੇ ਕਣਕ ਦੇ ਸਿੱਟੇ ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਵਾਰ ਯਿਸ਼ੂ ਸਬਤ ਦੇ ਦਿਨ ਖੇਤਾਂ ਵਿੱਚ ਦੀ ਲੰਘ ਰਹੇ ਸਨ, ਅਤੇ ਜਦੋਂ ਉਹਨਾਂ ਦੇ ਚੇਲਿਆਂ ਨੂੰ ਭੁੱਖ ਲੱਗੀ, ਤਾਂ ਉਹਨਾਂ ਨੇ ਸਿੱਟੇ ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ ਅਤੇ ਉਹ ਦੇ ਚੇਲੇ ਭੁੱਖੇ ਹੋਕੇ ਸਿੱਟੇ ਤੋਂੜ ਤੋਂੜ ਚੱਬਣ ਲੱਗੇ
Punjabi ERV
ਉਸ ਵੇਲੇ, ਯਿਸੂ ਕਣਕ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ। ਉਸਦੇ ਚੇਲੇ ਉਸਦੇ ਨਾਲ ਸਨ ਅਤੇ ਉਹ ਭੁਖੇ ਸਨ ਇਸਲਈ ਉਨ੍ਹਾਂ ਨੇ ਸਿੱਟੇ ਤੋਡ਼-ਤੋਡ਼ ਕੇ ਖਾਣੇ ਸ਼ੁਰੂ ਕਰ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ, ਅਤੇ ਉਹ ਦੇ ਚੇਲਿਆਂ ਨੂੰ ਭੁੱਖ ਲੱਗੀ, ਉਹ ਸਿੱਟੇ ਤੋੜ ਕੇ ਖਾਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ویلے یِسُوع سبت دے دِن پَیلِیاں وِچوں دی لنگھیا تے اوہدے شاگِرداں نُوں بُھکھ لگّی ہوئی سی۔ تے اوہ سِٹّے توڑ توڑ کے چَبّن لگّے۔
Punjabi Standard Bible (Punjabi Standard Bible) 2023
ਫਿਰ ਸਬਤ ਦੇ ਦਿਨ ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ; ਉਸ ਦੇ ਚੇਲਿਆਂ ਨੂੰ ਭੁੱਖ ਲੱਗੀ ਅਤੇ ਉਹ ਸਿੱਟੇ ਤੋੜ ਕੇ ਖਾਣ ਲੱਗੇ।