Matthew 12:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਇੱਕ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ। ਉੱਥੇ ਕੁਝ ਯਹੂਦੀਆਂ ਨੇ ਯਿਸੂ ਦੇ ਜੁੰਮੇ ਇੱਕ ਦੋਸ਼ ਲਾਉਣ ਲਈ ਇਹ ਕਹਿਕੇ ਉਸ ਨੂੰ ਪੁੱਛਿਆ ਕਿ, “ਕੀ ਸਬਤ ਦੇ ਦਿਨ ਕਿਸੇ ਨੂੰ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਇੱਕ ਆਦਮੀ ਸੀ ਜਿਸ ਦਾ ਇੱਕ ਹੱਥ ਸੁੱਕਾ ਹੋਇਆ ਸੀ । ਤਦ ਯਿਸੂ ਉੱਤੇ ਕੋਈ ਦੋਸ਼ ਲਾਉਣ ਲਈ ਉਹਨਾਂ ਨੇ ਯਿਸੂ ਤੋਂ ਪੁੱਛਿਆ, “ਕੀ ਵਿਵਸਥਾ ਦੇ ਅਨੁਸਾਰ ਸਬਤ ਦੇ ਦਿਨ ਕਿਸੇ ਨੂੰ ਚੰਗਾ ਕਰਨਾ ਠੀਕ ਹੈ ਜਾਂ ਨਹੀਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉੱਥੇ ਇੱਕ ਆਦਮੀ ਸੀ ਜਿਸ ਦਾ ਹੱਥ ਸੁੱਕਿਆ ਹੋਇਆ ਸੀ। ਅਤੇ ਕੁਝ ਫ਼ਰੀਸੀਆ ਨੇ ਯਿਸ਼ੂ ਉੱਤੇ ਦੋਸ਼ ਲਗਾਉਣ ਲਈ ਉਸਨੂੰ ਪੁੱਛਿਆ, “ਕੀ ਬਿਵਸਥਾ ਦੇ ਅਨੁਸਾਰ ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ ਇੱਕ ਮਨੁੱਖ ਸੀ ਜਿਹ ਦਾ ਹੱਥ ਸੁੱਕਾ ਹੋਇਆ ਸੀ ਅਰ ਉਨ੍ਹਾਂ ਨੇ ਉਹ ਦੇ ਜੁਮੇ ਦੋਸ਼ ਲਾਉਣ ਲਈ ਇਹ ਕਹਿ ਕੇ ਉਸ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਕਰਨਾ ਜੋਗ ਹੈ?
Punjabi ERV
ਉਥੇ ਇੱਕ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ। ਉਥੇ ਕੁਝ ਯਹੂਦੀਆਂ ਨੇ ਯਿਸੂ ਦੇ ਜੁਂਮੇ ਇੱਕ ਦੋਸ਼ ਲਾਉਣ ਲਈ ਇਹ ਕਹਿਕੇ ਉਸਨੂੰ ਪੁੱਛਿਆ ਕਿ, “ਕੀ ਸਬਤ ਦੇ ਦਿਨ ਕਿਸੇ ਨੂੰ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ ਉੱਥੇ ਸੁੱਕੇ ਹੱਥ ਵਾਲਾ ਇੱਕ ਮਨੁੱਖ ਸੀ ਅਤੇ ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣ ਲਈ ਇਹ ਕਹਿ ਕੇ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو اِک بندہ سی جِہدا ہتّھ سُکّیا ہویا سی۔ تے اوہناں ایس مطلب نال پئی اوہدے اُتّے عیب لان ایہہ آکھ کے اوہدے کولوں پُچھیا۔ سبت دے دِن بندے نُوں چَنگا کرنا روا اے؟
Punjabi Standard Bible (Punjabi Standard Bible) 2023
ਅਤੇ ਵੇਖੋ, ਉੱਥੇ ਇੱਕ ਮਨੁੱਖ ਸੀ ਜਿਸ ਦਾ ਹੱਥ ਸੁੱਕਾ ਹੋਇਆ ਸੀ। ਉਨ੍ਹਾਂ ਯਿਸੂ ਉੱਤੇ ਦੋਸ਼ ਲਾਉਣ ਲਈ ਉਸ ਨੂੰ ਪੁੱਛਿਆ, “ਕੀ ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ?”