Matthew 12:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਫ਼ਰੀਸੀਆਂ ਦੀਆਂ ਵਿਉਂਤਾਂ ਜਾਣ ਗਿਆ ਅਤੇ ਉਸ ਨੇ ਉਹ ਜਗ੍ਹਾ ਛੱਡ ਦਿੱਤੀ। ਬਹੁਤ ਸਾਰੇ ਲੋਕ ਉਸ ਦੇ ਪਿੱਛੇ ਲੱਗ ਤੁਰੇ, ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਉਸ ਥਾਂ ਤੋਂ ਚਲੇ ਗਏ । ਬਹੁਤ ਸਾਰੇ ਲੋਕ ਉਹਨਾਂ ਦੇ ਪਿੱਛੇ ਗਏ ਅਤੇ ਯਿਸੂ ਨੇ ਸਭ ਬਿਮਾਰਾਂ ਨੂੰ ਚੰਗਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਕੀ ਯੋਜਨਾ ਬਣਾ ਰਹੇ ਹਨ, ਯਿਸ਼ੂ ਇਹ ਜਾਣਦੇ ਸਨ ਅਤੇ ਉਹ ਉੱਥੋਂ ਤੁਰ ਪਏ ਅਤੇ ਇੱਕ ਵੱਡੀ ਭੀੜ ਉਹਨਾਂ ਦੇ ਮਗਰ ਤੁਰ ਪਈ ਅਤੇ ਉਹਨਾਂ ਨੇ ਸਬ ਬੀਮਾਰਾ ਨੂੰ ਚੰਗਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਲੱਗ ਤੁਰੇ ਅਰ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ
Punjabi ERV
ਯਿਸੂ ਫ਼ਰੀਸੀਆਂ ਦੀਆਂ ਵਿਉਂਤਾਂ ਜਾਣ ਗਿਆ ਅਤੇ ਉਸਨੇ ਉਹ ਜਗ੍ਹਾ ਛੱਡ ਦਿੱਤੀ। ਬਹੁਤ ਸਾਰੇ ਲੋਕ ਉਸਦੇ ਪਿਛੇ ਲੱਗ ਤੁਰੇ, ਅਤੇ ਉਸਨੇ ਉਨ੍ਹਾਂ ਸਾਰਿਆਂ ਨੂੰ ਰਾਜ਼ੀ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع ایہہ سمجھ کے اوتھوں ٹُر گیا۔ تے بتھیرے لوک اوہدے مگر ٹُر پئے۔ تے اوس اوہناں سبھناں نُوں ولّ کِیتا۔
Punjabi Standard Bible (Punjabi Standard Bible) 2023
ਜਦੋਂ ਯਿਸੂ ਨੂੰ ਪਤਾ ਲੱਗਾ ਤਾਂ ਉਹ ਉੱਥੋਂ ਚਲਾ ਗਿਆ ਅਤੇ ਬਹੁਤ ਸਾਰੇ ਲੋਕ ਉਸ ਦੇ ਪਿੱਛੇ ਗਏ ਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ।