Matthew 12:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਰੀਸੀਆਂ ਨੇ ਇਹ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ! ਤੇਰੇ ਚੇਲੇ ਉਹ ਕਰ ਰਹੇ ਹਨ ਜੋ ਸਬਤ ਦੇ ਦਿਨ ਦੀ ਸ਼ਰ੍ਹਾ ਦੇ ਵਿਰੁੱਧ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਫ਼ਰੀਸੀਆਂ ਨੇ ਇਹ ਦੇਖਿਆ ਤਾਂ ਉਹਨਾਂ ਨੇ ਯਿਸੂ ਨੂੰ ਕਿਹਾ, “ਦੇਖ, ਤੇਰੇ ਚੇਲੇ ਉਹ ਕੰਮ ਕਰ ਰਹੇ ਹਨ ਜੋ ਸਬਤ ਦੇ ਦਿਨ ਕਰਨਾ ਮਨ੍ਹਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਫ਼ਰੀਸੀਆਂ ਨੇ ਵੇਖਿਆ ਤਾਂ ਉਹਨਾਂ ਨੇ ਯਿਸ਼ੂ ਨੂੰ ਕਿਹਾ, “ਵੇਖ! ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਤੇ ਕਰਨਾ ਬਿਵਸਥਾ ਅਨੁਸਾਰ ਮਨ੍ਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫ਼ਰੀਸੀਆਂ ਨੇ ਵੇਖ ਕੇ ਉਹ ਨੂੰ ਕਿਹਾ, ਵੇਖ, ਤੇਰੇ ਚੇਲੇ ਉਹ ਕੰਮ ਕਰਦੇ ਹਨ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ
Punjabi ERV
ਫ਼ਰੀਸੀਆਂ ਨੇ ਇਹ ਵੇਖਿਆ ਅਤੇ ਉਸਨੂੰ ਆਖਿਆ, “ਵੇਖ! ਤੇਰੇ ਚੇਲੇ ਉਹ ਕਰ ਰਹੇ ਹਨ ਜੋ ਸਬਤ ਦੇ ਦਿਨ ਦੀ ਸ਼ਰ੍ਹਾ ਦੇ ਵਿਰੁੱਧ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫ਼ਰੀਸੀਆਂ ਨੇ ਵੇਖ ਕੇ ਉਹ ਨੂੰ ਕਿਹਾ, ਵੇਖ, ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فرِیسیاں ایہہ ویکھ کے اوہنوں آکھیا۔ ویکھ تیرے شاگِرد اوہ کمّ پَے کر دے نیں جیہڑا سبت نُوں کرنا روا نئیں۔
Punjabi Standard Bible (Punjabi Standard Bible) 2023
ਇਹ ਵੇਖ ਕੇ ਫ਼ਰੀਸੀਆਂ ਨੇ ਉਸ ਨੂੰ ਕਿਹਾ, “ਵੇਖ, ਤੇਰੇ ਚੇਲੇ ਉਹ ਕੰਮ ਕਰ ਰਹੇ ਹਨ ਜੋ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ।”