Matthew 12:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲਿਤਾੜੇ ਹੋਏ ਕਾਨੇ ਨੂੰ ਨਹੀਂ ਤੋੜੇਗਾ। ਉਹ ਉਸ ਦੀਵੇ ਨੂੰ ਬਾਹਰ ਰੱਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾ ਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪੱਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਮਿੱਧੇ ਹੋਏ ਸਰਕੰਡੇ ਨੂੰ ਨਹੀਂ ਤੋੜੇਗਾ, ਨਾ ਹੀ ਉਹ ਬੁਝਦੇ ਹੋਏ ਦੀਵੇ ਨੂੰ ਬੁਝਾਵੇਗਾ, ਉਹ ਉਸ ਸਮੇਂ ਤੱਕ ਇਹ ਕਰੇਗਾ, ਜਦੋਂ ਤੱਕ ਕਿ ਉਹ ਨਿਆਂ ਨੂੰ ਜੇਤੂ ਨਾ ਬਣਾ ਦੇਵੇ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਚਮਕਦੀ ਮੋਮਬੱਤੀ ਨੂੰ ਬੁਝਾਵੇਗਾ, ਜਦੋਂ ਤੱਕ ਉਹ ਨਿਆਂ ਦੀ ਜਿੱਤ ਨਾ ਕਰਾ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਲਿਤਾੜੇ ਹੋਏ ਕਾਨੇ ਨੂੰ ਨਾ ਤੋੜੇਗਾ ਨਾ ਧੁਖਦੀ ਹੋਈ ਸਣ ਨੂੰ ਬੁਝਾਵੇਗਾ, ਜਦ ਤੀਕ ਨਿਆਉਂ ਦੀ ਫਤਹ ਨਾ ਕਰਾ ਦੇਵੇ,
Punjabi ERV
ਉਹ ਲਿਤਾਡ਼ੇ ਹੋਏ ਕਾਨੇ ਨੂੰ ਨਹੀਂ ਤੋਡ਼ੇਗਾ। ਉਹ ਉਸ ਦੀਵੇ ਨੂੰ ਬਾਹਰ ਰਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾ ਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਜਦ ਤੱਕ ਨਿਆਂ ਦੀ ਜਿੱਤ ਨਾ ਕਰਾ ਦੇਵੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مِدّھے ہوئے کانے نُوں اوہ نئیں بھنّے گا۔ تے دُھکھدی ہوئی سن نُوں نئیں بُجھائے گا۔ جد تِیکر اوہ نیاں دی فتح نا کرا دیوے۔
Punjabi Standard Bible (Punjabi Standard Bible) 2023
ਉਹ ਮਿੱਧੇ ਹੋਏ ਕਾਨੇ ਨੂੰ ਨਾ ਤੋੜੇਗਾ ਅਤੇ ਨਾ ਧੁਖਦੀ ਹੋਈ ਬੱਤੀ ਨੂੰ ਬੁਝਾਏਗਾ, ਜਦੋਂ ਤੱਕ ਉਹ ਨਿਆਂ ਦੀ ਜਿੱਤ ਨਾ ਕਰਾ ਦੇਵੇ।