Matthew 12:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੇ ਉਨ੍ਹਾਂ ਦੀ ਸੋਚ-ਵਿੱਚਾਰ ਜਾਣਕੇ ਉਨ੍ਹਾਂ ਨੂੰ ਆਖਿਆ, “ਹਰ ਉਹ ਰਾਜ, ਜੋ ਆਪਣੇ-ਆਪ ਨਾਲ ਲੜਦਾ ਹੈ, ਨਸ਼ਟ ਹੋ ਜਾਵੇਗਾ, ਅਤੇ ਉਹ ਸ਼ਹਿਰ ਜਾਂ ਪਰਿਵਾਰ, ਜੋ ਆਪਣੇ ਆਪ ਨਾਲ ਲੜਦਾ ਹੈ, ਖੜ੍ਹਾ ਨਹੀਂ ਹੋ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਹਨਾਂ ਦੇ ਮਨਾਂ ਦੇ ਵਿਚਾਰਾਂ ਨੂੰ ਜਾਣਦੇ ਹੋਏ ਉਹਨਾਂ ਨੂੰ ਕਿਹਾ, “ਜਿਸ ਰਾਜ ਵਿੱਚ ਫੁੱਟ ਪੈ ਜਾਵੇ, ਉਹ ਬਰਬਾਦ ਹੋ ਜਾਂਦਾ ਹੈ । ਇਸੇ ਤਰ੍ਹਾਂ ਜਿਸ ਸ਼ਹਿਰ ਜਾਂ ਘਰ ਵਿੱਚ ਫੁੱਟ ਪੈ ਜਾਵੇ, ਉਹ ਵੀ ਖ਼ਤਮ ਹੋ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਦੇ ਸੋਚ ਵਿਚਾਰਾ ਨੂੰ ਜਾਣ ਕੇ ਉਹਨਾਂ ਨੂੰ ਕਿਹਾ, “ਹਰ ਇੱਕ ਰਾਜ ਜਿਸ ਵਿੱਚ ਫੁੱਟ ਪੈ ਜਾਂਦੀ ਹੈ ਉਹ ਨਾਸ਼ ਹੋ ਜਾਂਦਾ ਹੈ, ਅਤੇ ਜਿਸ ਕਿਸੇ ਨਗਰ ਜਾਂ ਪਰਿਵਾਰ ਵਿੱਚ ਫੁੱਟ ਪੈਂਦੀ ਹੈ ਉਹ ਕਦੇ ਵੀ ਬਣਿਆ ਨਹੀਂ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ ਉਨ੍ਹਾਂ ਨੂੰ ਆਖਿਆ ਭਈ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਸੋ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਅਥਵਾ ਘਰ ਵਿੱਚ ਫੁੱਟ ਪੈਂਦੀ ਹੈ ਉਹ ਕਾਇਮ ਨਾ ਰਹੇਗਾ
Punjabi ERV
ਪਰ ਉਸਨੇ ਉਨ੍ਹਾਂ ਦੀ ਸੋਚ-ਵਿਚਾਰ ਜਾਣਕੇ ਉਨ੍ਹਾਂ ਨੂੰ ਆਖਿਆ, “ਹਰ ਉਹ ਰਾਜ, ਜੋ ਆਪਣੇ-ਆਪ ਨਾਲ ਲਡ਼ਦਾ ਹੈ, ਖਢ਼ਾ ਨਹੀਂ ਹੋ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں دیاں خیالاں نُوں بُجھ کے اوہناں نُوں آکھیا ہر اِک راج جِہدے وِچ پُھٹ پَے جاوے سو اُجّڑ جاندا اے۔ تے ہر اِک شہر یا گھر جِہدے وِچ پُھٹ پَے جاوے اوہ قیم نئیں رہے گا۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਦੇ ਵਿਚਾਰ ਜਾਣ ਕੇ ਉਨ੍ਹਾਂ ਨੂੰ ਕਿਹਾ, “ਜਿਸ ਰਾਜ ਵਿੱਚ ਫੁੱਟ ਪੈ ਜਾਵੇ ਉਸ ਦਾ ਪਤਨ ਹੋ ਜਾਂਦਾ ਹੈ ਅਤੇ ਜਿਸ ਨਗਰ ਜਾਂ ਘਰ ਵਿੱਚ ਫੁੱਟ ਪੈ ਜਾਵੇ ਉਹ ਕਾਇਮ ਨਾ ਰਹੇਗਾ।