Matthew 12:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਮੈਂ ਭੂਤਾਂ ਨੂੰ ਕੱਢਣ ਵਾਸਤੇ ਬਆਲ-ਜ਼ਬੂਲ ਦੀ ਸ਼ਕਤੀ ਦੀ ਵਰਤੋਂ ਕਰਦਾ ਹਾਂ, ਤਾਂ ਤੁਹਾਡੇ ਚੇਲੇ ਭੂਤ ਕੱਢਣ ਵਾਸਤੇ ਕਿਸ ਸ਼ਕਤੀ ਦੀ ਵਰਤੋਂ ਕਰਦੇ ਹਨ? ਇਸ ਲਈ ਤੁਹਾਡੇ ਆਪਣੇ ਲੋਕ ਇਹ ਸਾਬਿਤ ਕਰ ਦਿੰਦੇ ਹਨ ਕਿ ਤੁਸੀਂ ਗਲਤ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਕਹਿੰਦੇ ਹੋ ਕਿ ਮੈਂ ਬਾਲਜ਼ਬੂਲ ਦੀ ਮਦਦ ਨਾਲ ਅਸ਼ੁੱਧ ਆਤਮਾਵਾਂ ਨੂੰ ਕੱਢਦਾ ਹਾਂ । ਜੇਕਰ ਇਹ ਸੱਚ ਹੈ, ਤਾਂ ਤੁਹਾਡੇ ਚੇਲੇ ਕਿਸ ਦੀ ਮਦਦ ਨਾਲ ਅਸ਼ੁੱਧ ਆਤਮਾਵਾਂ ਨੂੰ ਕੱਢਦੇ ਹਨ? ਉਹ ਹੀ ਸਿੱਧ ਕਰਦੇ ਹਨ ਕਿ ਤੁਸੀਂ ਗ਼ਲਤ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਮੈਂ ਬੇਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ, ਤਾਂ ਫਿਰ ਤੁਹਾਡੇ ਆਪਣੇ ਚੇਲੇ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਉਹ ਹੀ ਤੁਹਾਡਾ ਨਿਆਂ ਕਰਨ ਵਾਲੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤ੍ਰ ਕਿਹ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਉਂ ਕਰਨ ਵਾਲੇ ਉਹੋ ਹੋਣਗੇ
Punjabi ERV
ਜੇਕਰ ਮੈਂ ਭੂਤਾਂ ਨੂੰ ਕਢਣ ਵਾਸਤੇ ਬਆਲ-ਜ਼ਬੂਲ ਦੀ ਸ਼ਕਤੀ ਦੀ ਵਰਤੋਂ ਕਰਦਾ ਹਾਂ, ਤਾਂ ਤੁਹਾਡੇ ਚੇਲੇ ਭੂਤ ਕਢਣ ਵਾਸਤੇ ਕਿਸ ਸ਼ਕਤੀ ਦੀ ਵਰਤੋਂ ਕਰਦੇ ਹਨ? ਇਸਲਈ ਤੁਹਾਡੇ ਆਪਣੇ ਲੋਕ ਇਹ ਸਾਬਿਤ ਕਰ ਦਿੰਦੇ ਹਨ ਕਿ ਤੁਸੀਂ ਗਲਤ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے مَیں بَعلزبُول دی مدد نال بدرُوحاں نُوں کڈھناں آں۔ تے تُہاڈے پُتر کِہدی مدد نال کڈھدے نیں؟ بس اوہی تُہاڈی مُنصفی کرن گے۔
Punjabi Standard Bible (Punjabi Standard Bible) 2023
ਜੇ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾਵਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡੇ ਨਿਆਂਕਾਰ ਉਹੀ ਹੋਣਗੇ।