Matthew 12:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਪਾਪ ਅਤੇ ਹਰ ਕੁਫ਼ਰ ਲਈ ਮਾਫ਼ੀ ਹੈ ਜੋ ਲੋਕ ਕਰਦੇ ਅਤੇ ਕਹਿੰਦੇ ਹਨ। ਪਰ ਉਹ ਕੁਫ਼ਰ, ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਹੋਵੇ, ਮਾਫ਼ ਨਹੀਂ ਕੀਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਕਹਿੰਦਾ ਹਾਂ, ਮਨੁੱਖ ਦੇ ਸਾਰੇ ਪਾਪ ਅਤੇ ਨਿੰਦਾ ਦੀਆਂ ਗੱਲਾਂ ਜਿਹੜੀਆਂ ਉਸ ਦੇ ਮੂੰਹ ਵਿੱਚੋਂ ਨਿਕਲਦੀਆਂ ਹਨ, ਮਾਫ਼ ਹੋ ਸਕਦੀਆਂ ਹਨ ਪਰ ਜੋ ਕੋਈ ਪਵਿੱਤਰ ਆਤਮਾ ਦੀ ਨਿੰਦਾ ਕਰਦਾ ਹੈ, ਉਸ ਨੂੰ ਪਰਮੇਸ਼ਰ ਕਦੇ ਵੀ ਮਾਫ਼ ਨਹੀਂ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਗਲਤ ਬੋਲੇ ਉਹ ਮਾਫ਼ ਨਹੀਂ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਜੋ ਹਰੇਕ ਪਾਪ ਅਤੇ ਕੁਫ਼ਰ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ ਪਰ ਉਹ ਕੁਫ਼ਰ ਜਿਹੜਾ ਆਤਮਾ ਦੇ ਵਿਰੁੱਧ ਹੋਵੇ ਮਾਫ਼ ਨਹੀਂ ਕੀਤਾ ਜਾਵੇਗਾ
Punjabi ERV
ਇਸਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਪਾਪ ਅਤੇ ਹਰ ਕੁਫ਼ਰ ਲਈ ਮਾਫ਼ੀ ਹੈ ਜੋ ਲੋਕ ਕਰਦੇ ਅਤੇ ਕਹਿੰਦੇ ਹਨ। ਪਰ ਉਹ ਕੁਫ਼ਰ, ਜਿਹਡ਼ਾ ਪਵਿੱਤਰ ਆਤਮੇ ਦੇ ਵਿਰੁੱਧ ਹੋਵੇ, ਮਾਫ਼ ਨਹੀਂ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَیں تُہانوں آکھنا آں پئی ہر اِک گُناہ تے کُفر بندیاں نُوں بخشیا جائے گا پر اوہ کُفر جیہڑا رُوح دے حق وِچ ہوئے بخشیا نا جائے گا۔
Punjabi Standard Bible (Punjabi Standard Bible) 2023
ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਮਨੁੱਖਾਂ ਦਾ ਹਰ ਤਰ੍ਹਾਂ ਦਾ ਪਾਪ ਅਤੇ ਨਿੰਦਾ ਮਾਫ਼ ਕੀਤੀ ਜਾਵੇਗੀ, ਪਰ ਆਤਮਾ ਦੀ ਨਿੰਦਾ ਮਾਫ਼ ਨਹੀਂ ਕੀਤੀ ਜਾਵੇਗੀ।