Matthew 12:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉੱਤਰ ਦਿੱਤਾ, “ਦੁਸ਼ਟ ਅਤੇ ਪਾਪੀ ਲੋਕ ਹੀ ਨਿਸ਼ਾਨ ਵਜੋਂ ਕਰਿਸ਼ਮਾ ਵੇਖਣਾ ਲੋਚਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸਬੂਤ ਵਜੋਂ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ, ਸਿਵਾ ਉਸ ਨਿਸ਼ਾਨ ਦੇ, ਜੋ ਨਬੀ ਯੂਨਾਹ ਨਾਲ ਵਾਪਰਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਪੀੜ੍ਹੀ ਦੇ ਲੋਕ ਕਿੰਨੇ ਦੁਸ਼ਟ ਅਤੇ ਅਵਿਸ਼ਵਾਸੀ ਹਨ । ਇਹ ਚਿੰਨ੍ਹ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ । ਇਹਨਾਂ ਲੋਕਾਂ ਨੂੰ ਯੋਨਾਹ ਨਬੀ ਦੇ ਚਿੰਨ੍ਹ ਤੋਂ ਸਿਵਾਏ ਹੋਰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕਿ ਦੁਸ਼ਟ ਅਤੇ ਹਰਾਮਕਾਰ ਪੀੜ੍ਹੀ ਚਿੰਨ੍ਹ ਚਾਹੁੰਦੀ ਹੈ! ਪਰ ਯੋਨਾਹ ਨਬੀ ਦੇ ਚਿੰਨ੍ਹ ਤੋਂ ਇਲਾਵਾ, ਉਹਨਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨੀ ਚਾਹੁੰਦੀ ਹੈ ਪਰ ਯੂਨਾਹ ਨਬੀ ਦੀ ਨਿਸ਼ਾਨੀ ਬਿਨਾ ਕੋਈ ਹੋਰ ਨਿਸ਼ਾਨੀ ਉਨ੍ਹਾਂ ਨੂੰ ਦਿੱਤੀ ਨਾ ਜਾਵੇਗੀ
Punjabi ERV
ਯਿਸੂ ਨੇ ਉੱਤਰ ਦਿੱਤਾ, “ਦੁਸ਼ਟ ਅਤੇ ਪਾਪੀ ਲੋਕ ਹੀ ਨਿਸ਼ਾਨ ਵਜੋਂ ਕਰਿਸ਼ਮਾ ਵੇਖਣਾ ਲੋਚਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸਬੂਤ ਵਜੋਂ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ, ਸਿਵਾ ਉਸ ਨਿਸ਼ਾਨ ਦੇ, ਜੋ ਨਬੀ ਯੂਨਾਹ ਨਾਲ ਵਾਪਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہناں نُوں جواب دِتّا پئی بُرے تے زناکار لوک نِشان لبّھدے نیں۔ پر اوہناں نُوں کوئی نِشان دِتّا نا جاوے گا۔ بِناں یُوناہ نبی دے نِشان دے۔
Punjabi Standard Bible (Punjabi Standard Bible) 2023
ਪਰ ਉਸ ਨੇ ਉੱਤਰ ਦਿੱਤਾ, “ਬੁਰੀ ਅਤੇ ਵਿਭਚਾਰੀ ਪੀੜ੍ਹੀ ਚਿੰਨ੍ਹ ਚਾਹੁੰਦੀ ਹੈ, ਪਰ ਯੂਨਾਹ ਨਬੀ ਦੇ ਚਿੰਨ੍ਹ ਤੋਂ ਇਲਾਵਾ ਇਸ ਨੂੰ ਕੋਈ ਹੋਰ ਚਿੰਨ੍ਹ ਨਹੀਂ ਦਿੱਤਾ ਜਾਵੇਗਾ।