Matthew 12:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉੱਥੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪਰਮੇਸ਼ਰ ਦੇ ਘਰ ਵਿੱਚ ਗਿਆ ਅਤੇ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ । ਪਰ ਪਵਿੱਤਰ-ਗ੍ਰੰਥ ਦੇ ਅਨੁਸਾਰ ਇਹ ਚੜ੍ਹਾਵੇ ਦੀਆਂ ਰੋਟੀਆਂ ਪੁਰੋਹਿਤ ਹੀ ਖਾ ਸਕਦਾ ਸੀ, ਦੂਜਾ ਕੋਈ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਪਰਮੇਸ਼ਵਰ ਦੇ ਭਵਨ ਵਿੱਚ ਗਿਆ, ਅਤੇ ਉਸਨੇ ਆਪਣੇ ਸਾਥੀਆ ਨਾਲ ਚੜਾਵੇ ਦੀਆਂ ਰੋਟੀਆ ਖਾਧੀਆਂ, ਜਿਹੜੀਆਂ ਉਸਨੂੰ ਅਤੇ ਉਸਦੇ ਸਾਥੀਆ ਲਈ ਖਾਣਾ ਬਿਵਸਥਾ ਦੇ ਅਨੁਸਾਰ ਯੋਗ ਨਹੀਂ ਸੀ, ਪਰ ਉਹ ਸਿਰਫ ਜਾਜਕਾਂ ਲਈ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਉਹ ਕਿੱਕੁਰ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਹੜੀਆਂ ਉਹ ਨੂੰ ਅਤੇ ਉਹ ਦੇ ਸਾਥੀਆਂ ਨੂੰ ਖਾਣੀਆਂ ਜੋਗ ਨਹੀਂ ਸਨ ਪਰ ਨਿਰੇ ਜਾਜਕਾਂ ਨੂੰ?
Punjabi ERV
ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸਨੇ ਅਤੇ ਉਸਦੇ ਸਾਥੀਆਂ ਨੇ ਉਥੇ ਚਢ਼ਾਵੇ ਦੀਆਂ ਰੋਟੀਆਂ ਖਾਧੀਆਂ, ਜਿਹਡ਼ੀਆਂ ਕਿ ਦਾਊਦ ਅਤੇ ਉਸਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਉਹ ਨੂੰ ਅਤੇ ਉਹ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ ਪਰ ਕੇਵਲ ਜਾਜਕਾਂ ਨੂੰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ کِس طرح خُدا دے گھر وِچ گیا تے چڑھاوے دِیاں روٹِیاں کھادِیاں جیہڑیاں نا اوہنوں نا اوہدے ساتھِیاں نُوں پر نِریاں کاہِناں نُوں کھانِیاں روا سن۔
Punjabi Standard Bible (Punjabi Standard Bible) 2023
ਉਹ ਕਿਵੇਂ ਪਰਮੇਸ਼ਰ ਦੇ ਘਰ ਵਿੱਚ ਗਿਆ ਅਤੇ ਹਜ਼ੂਰੀ ਦੀਆਂ ਰੋਟੀਆਂ ਖਾਧੀਆਂ, ਜਿਨ੍ਹਾਂ ਨੂੰ ਖਾਣਾ ਨਾ ਉਸ ਨੂੰ ਅਤੇ ਨਾ ਹੀ ਉਸ ਦੇ ਸਾਥੀਆਂ ਨੂੰ ਯੋਗ ਸੀ, ਪਰ ਸਿਰਫ ਯਾਜਕਾਂ ਨੂੰ?