Matthew 12:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿੱਥੋਂ ਨਿਕਲਿਆ ਸੀ, ਉੱਥੇ ਹੀ ਮੁੜ ਜਾਵਾਂਗਾ।’ ਅਤੇ ਜਦੋਂ ਉਹ ਮੁੜ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾੜਿਆ ਅਤੇ ਸੰਵਰਿਆ ਹੋਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਉਹ ਫਿਰ ਕਹਿੰਦੀ ਹੈ, ‘ਜਿਸ ਘਰ ਵਿੱਚੋਂ ਮੈਂ ਨਿਕਲੀ ਸੀ, ਉਸੇ ਘਰ ਨੂੰ ਮੁੜ ਜਾਵਾਂਗੀ ।’ ਉਹ ਫਿਰ ਉਸ ਘਰ ਵਿੱਚ ਆਉਂਦੀ ਹੈ ਅਤੇ ਉਸ ਘਰ ਨੂੰ ਝਾੜਿਆ ਅਤੇ ਸਜਿਆ ਹੋਇਆ ਦੇਖਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਫਿਰ ਉਹ ਆਖਦਾ ਹੈ, ‘ਕਿ ਮੈਂ ਆਪਣੇ ਘਰ ਜਿੱਥੋ ਨਿੱਕਲਿਆ ਸੀ ਵਾਪਸ ਚਲਾ ਜਾਂਵਾਂਗਾ।’ ਅਤੇ ਜਦੋਂ ਆ ਕੇ ਉਸਨੂੰ ਖਾਲੀ ਅਤੇ ਸਾਫ-ਸੁਥਰਾ ਹੋਇਆ ਵੇਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਆਖਦਾ ਹੈ ਭਈ ਮੈਂ ਆਪਣੇ ਘਰ ਜਿੱਥੋਂ ਨਿੱਕਲਿਆ ਸਾਂ ਮੁੜ ਜਾਵਾਂਗਾ ਅਤੇ ਆਣ ਕੇ ਉਹ ਨੂੰ ਵੇਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ
Punjabi ERV
ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿਥੋਂ ਨਿਕਲਿਆ ਸੀ, ਉਥੇ ਹੀ ਮੁਡ਼ ਜਾਵਾਂਗਾ।’ ਅਤੇ ਜਦੋਂ ਉਹ ਮੁਡ਼ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾਡ਼ਿਆ ਅਤੇ ਸੰਵਰਿਆ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ ਅਤੇ ਆ ਕੇ ਉਹ ਨੂੰ ਵਿਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد آکھدی اے مَیں اپنے گھر نُوں جِتّھوں نِکلی ساں مُڑ جاواں گی۔ تے آ کے اوہنوں ویہلا تے جھاڑیا سنواریا ہویا ویکھدی اے۔
Punjabi Standard Bible (Punjabi Standard Bible) 2023
ਤਦ ਉਹ ਕਹਿੰਦੀ ਹੈ, ‘ਮੈਂ ਆਪਣੇ ਉਸੇ ਘਰ ਨੂੰ ਜਿੱਥੋਂ ਨਿੱਕਲੀ ਸੀ, ਮੁੜ ਜਾਵਾਂਗੀ’ ਅਤੇ ਉਹ ਆ ਕੇ ਉਸ ਨੂੰ ਖਾਲੀ ਅਤੇ ਝਾੜਿਆ ਸੁਆਰਿਆ ਪਾਉਂਦੀ ਹੈ।