Matthew 12:45 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵੱਧ ਭੈੜੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵੱਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵੱਧ ਬੁਰਾ ਹੁੰਦਾ ਹੈ। ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹ ਜਾ ਕੇ ਆਪਣੇ ਨਾਲੋਂ ਵੀ ਵੱਧ ਦੁਸ਼ਟ ਸੱਤ ਹੋਰ ਆਤਮਾਵਾਂ ਨੂੰ ਲੈ ਆਉਂਦੀ ਹੈ । ਫਿਰ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੀਆਂ ਹਨ ਜਿਸ ਕਾਰਨ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਬੁਰੀ ਹੋ ਜਾਂਦੀ ਹੈ । ਇਹ ਹੀ ਹਾਲ ਇਸ ਪੀੜ੍ਹੀ ਦੇ ਲੋਕਾਂ ਦਾ ਹੋਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹ ਜਾ ਕੇ ਆਪਣੇ ਨਾਲੋਂ ਵੱਧ ਭੈੜੀਆਂ ਸੱਤ ਹੋਰ ਆਤਮਾ ਨੂੰ ਆਪਣੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਵਿਅਕਤੀ ਵਿੱਚ ਰਹਿਣਾ ਸ਼ੁਰੂ ਕਰ ਦੇਂਦੇ ਹਨ। ਅਤੇ ਉਸ ਵਿਅਕਤੀ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਜਾਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ। ਤਾਂ ਉਸ ਮਨੁੱਖ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਵੀ ਠੀਕ ਇਹੋ ਜਿਹਾ ਹਾਲ ਹੋਵੇਗਾ।।
Punjabi ERV
ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵਧ ਭੈਡ਼ੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵਧ ਬੁਰਾ ਹੁੰਦਾ ਹੈ।” ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ جاندی اے تے ہور سَتّ رُوحاں اپنے نالوں بُریاں نال لیاؤندی اے تے اوہ وِچ وڑ کے اوتھے وسدِیاں نیں۔ تے اوس شخص دا پِچّھلا حال پہلے نالوں بَھیڑا ہو جاندا اے۔ ایس بُرے زمانے دے لوکاں دا وی ایہو جِہیا حال ہوئے گا۔
Punjabi Standard Bible (Punjabi Standard Bible) 2023
ਫਿਰ ਉਹ ਜਾ ਕੇ ਆਪਣੇ ਤੋਂ ਵੀ ਬੁਰੀਆਂ ਸੱਤ ਹੋਰ ਆਤਮਾਵਾਂ ਨੂੰ ਆਪਣੇ ਨਾਲ ਲੈ ਆਉਂਦੀ ਹੈ ਅਤੇ ਉਹ ਅੰਦਰ ਵੜ ਕੇ ਉੱਥੇ ਰਹਿੰਦੀਆਂ ਹਨ; ਤਦ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਨਾਲ ਵੀ ਅਜਿਹਾ ਹੀ ਹੋਵੇਗਾ।”