Matthew 13:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਜਿਸ ਕੋਲ ਹੈ, ਉਸ ਨੂੰ ਵੱਧ ਦਿਤਾ ਜਾਵੇਗਾ। ਉਹ ਆਪਣੀ ਜ਼ਰੂਰਤ ਤੋਂ ਵੱਧ ਪ੍ਰਾਪਤ ਕਰੇਗਾ। ਪਰ ਜਿਸ ਕਿਸੇ ਕੋਲ ਨਹੀਂ ਹੈ, ਅਤੇ ਜੋ ਥੋੜਾ ਜਿਹਾ ਉਸ ਕੋਲ ਹੈ, ਉਸ ਤੋਂ ਉਹ ਵੀ ਲੈ ਲਿਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜਿਸ ਕਿਸੇ ਕੋਲ ਕੁਝ ਹੈ, ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਅਤੇ ਉਸ ਦੇ ਕੋਲ ਬਹੁਤ ਹੋ ਜਾਵੇਗਾ; ਪਰ ਜਿਸ ਦੇ ਕੋਲ ਕੁਝ ਨਹੀਂ ਹੈ, ਉਸ ਤੋਂ ਜੋ ਕੁਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਸ ਕੋਲ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ, ਤਾਂ ਕਿ ਉਸਦੇ ਕੋਲ ਬਹੁਤ ਜ਼ਿਆਦਾ ਹੋਵੇ। ਪਰ ਜਿਸ ਦੇ ਕੋਲ ਨਹੀਂ ਹੈ, ਉਸ ਕੋਲੋ ਜੋ ਕੁਝ ਵੀ ਹੈ ਵਾਪਸ ਲੈ ਲਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹ ਦੇ ਕੋਲ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਹ ਦੇ ਕੋਲ ਨਹੀਂ ਹੈ ਉਸ ਤੋਂ ਜੋ ਕੁਛ ਉਹ ਦੇ ਕੋਲ ਹੈ ਸੋ ਵੀ ਲੈ ਲਿਆ ਜਾਵੇਗਾ
Punjabi ERV
ਕਿਉਂਕਿ ਜਿਸ ਕੋਲ ਹੈ, ਉਸਨੂੰ ਵਧ ਦਿਤਾ ਜਾਵੇਗਾ। ਉਹ ਆਪਣੀ ਜ਼ਰੂਰਤ ਤੋਂ ਵਧ ਪ੍ਰਾਪਤ ਕਰੇਗਾ। ਪਰ ਜਿਸ ਕਿਸੇ ਕੋਲ ਨਹੀਂ ਹੈ, ਅਤੇ ਜੋ ਥੋਡ਼ਾ ਜਿਹਾ ਉਸ ਕੋਲ ਹੈ, ਉਸ ਤੋਂ ਉਹ ਵੀ ਲੈ ਲਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਸ ਦੇ ਕੋਲ ਹੈ, ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ; ਪਰ ਜਿਸ ਦੇ ਕੋਲ ਨਹੀਂ ਹੈ, ਉਸ ਤੋਂ ਜੋ ਕੁਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی جِہدے کول اے اوہنوں دِتّا جائے گا۔ تے اوہدا بڑا وادھا ہو جائے گا۔ پر جِہدے کول نئیں اے اوہدے کولوں اوہ وی جو کُجھ اوہدے کول اے لے لیا جائے گا۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਕੋਲ ਹੈ ਉਸ ਨੂੰ ਦਿੱਤਾ ਜਾਵੇਗਾ ਅਤੇ ਉਸ ਕੋਲ ਬਹੁਤ ਹੋ ਜਾਵੇਗਾ, ਪਰ ਜਿਸ ਕੋਲ ਨਹੀਂ ਹੈ ਉਸ ਤੋਂ ਉਹ ਵੀ ਜੋ ਉਸ ਦੇ ਕੋਲ ਹੈ, ਲੈ ਲਿਆ ਜਾਵੇਗਾ।