Matthew 13:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ, ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ, ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਾ ਵੇਖ ਸੱਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸੱਕਣ। ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਇਹਨਾਂ ਲੋਕਾਂ ਦੇ ਦਿਲ ਕਠੋਰ ਹੋ ਗਏ ਹਨ; ਇਹ ਕੰਨਾਂ ਤੋਂ ਉੱਚਾ ਸੁਣਨ ਲੱਗ ਪਏ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ; ਕਿਤੇ ਉਹਨਾਂ ਦੀਆਂ ਅੱਖਾਂ ਦੇਖ ਨਾ ਲੈਣ, ਅਤੇ ਇਹਨਾਂ ਦੇ ਕੰਨ ਸੁਣ ਨਾ ਲੈਣ, ਅਤੇ ਇਹਨਾਂ ਦੇ ਮਨ ਸਮਝ ਨਾ ਜਾਣ, ਅਤੇ ਮੇਰੇ ਵੱਲ ਮੁੜ ਕੇ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਇਸ ਲੋਕਾਂ ਦਾ ਦਿਲ ਕਠੋਰ ਹੋਇਆ ਗਿਆ ਹੈ, ਅਤੇ ਉਹ ਮੁਸ਼ਕਿਲ ਨਾਲ ਆਪਣੇ ਕੰਨਾਂ ਨਾਲ ਸੁਣਦੇ ਹਨ, ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਨਹੀਂ ਤਾਂ ਉਹ ਆਪਣੀਆਂ ਅੱਖਾਂ ਨਾਲ ਦੇਖਦੇ, ਅਤੇ ਆਪਣੇ ਕੰਨਾਂ ਨਾਲ ਸੁਣਦੇ, ਉਹ ਦਿਲ ਨਾਲ ਸਮਝਦੇ, ਅਤੇ ਮੁੜ ਆਉਣ, ਤਾਂ ਮੈਂ ਉਨ੍ਹਾਂ ਨੂੰ ਚੰਗਾ ਕਰਾਂਗਾ। ’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾਂ ਨਾਲ ਉੱਚਾ ਸੁਣਦੇ ਹਨ, ਏਹਨਾਂ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।।
Punjabi ERV
ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ, ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ, ਅਤੇ ਇਨ੍ਹਾਂ ਨੇ ਆਪਣੀਆਂ ਅਖਾਂ ਬੰਦ ਕਰ ਲਈਆਂ ਹਨ, ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਾ ਵੇਖ ਸਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸਕਣ। ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’ਯਸਾਯਾਹ 6:9-10
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایس قوم دا دِل موٹا ہوگیا اے۔ تے کنّاں توں اوہ اُچّا سُندے نیں تے اوہناں اپنیاں اَکھّیاں مِیٹ لئیاں نیں۔ کِتے ایہہ نا ہوئے پئی اَکھّیاں نال ویکھن تے کنّاں نال سُنن تے دِل نال سمجھن تے پرت آؤن تے مَیں اوہناں نُوں ولّ کر دیاں۔
Punjabi Standard Bible (Punjabi Standard Bible) 2023
ਕਿਉਂਕਿ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ; ਇਹ ਕੰਨਾਂ ਤੋਂ ਉੱਚਾ ਸੁਣਦੇ ਹਨ ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿ ਕਿਤੇ ਅਜਿਹਾ ਨਾ ਹੋਵੇ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ ਅਤੇ ਮਨ ਤੋਂ ਸਮਝਣ ਅਤੇ ਮੁੜ ਆਉਣ ਅਤੇ ਮੈਂ ਉਨ੍ਹਾਂ ਨੂੰ ਚੰਗਾ ਕਰਾਂ।