Matthew 13:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੱਚ ਜਾਣੋ ਬਹੁਤ ਸਾਰੇ ਨਬੀਆਂ ਅਤੇ ਨੇਕ ਲੋਕਾਂ ਨੇ ਇਹ ਦੇਖਣਾ ਚਾਹਿਆ ਜੋ ਤੁਸੀਂ ਦੇਖ ਰਹੇ ਹੋ ਪਰ ਉਹ ਦੇਖ ਨਾ ਸਕੇ; ਅਤੇ ਇਹ ਸੁਣਨਾ ਚਾਹਿਆ ਜੋ ਤੁਸੀਂ ਸੁਣ ਰਹੇ ਹੋ, ਪਰ ਉਹ ਸੁਣ ਨਾ ਸਕੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਤੁਹਾਨੂੰ ਸੱਚ ਆਖਦਾ ਹਾਂ, ਬਹੁਤ ਸਾਰੇ ਨਬੀ ਅਤੇ ਧਰਮੀ ਲੋਕ ਚਾਹੁੰਦੇ ਸਨ, ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਉਹ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਬਥੇਰੇ ਨਬੀ ਅਤੇ ਧਰਮੀ ਲੋਚਦੇ ਸਨ ਭਈ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖਿਆ ਅਤੇ ਜੋ ਕੁਝ ਤੁਸੀਂ ਜਾਣਦੇ ਹੋ ਸੋ ਸੁਣਨ ਪਰ ਨਾ ਸੁਣਿਆ।।
Punjabi ERV
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਧਰਮੀ ਚਾਹੁੰਦੇ ਸਨ ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی مَیں تُہانوں سَچ آکھنا آں پئی بتھیرے نبی تے نیک بندے ایس گلّ دی چاہ کر دے گئے پئی جو کُجھ تُسی ویکھدے ہو ویکھن پر اوہناں نئیں ویکھیا۔ تاں جو کُجھ تُسی سُندے ہو سُنن پر نئیں سُنیا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਤੁਸੀਂ ਵੇਖਦੇ ਹੋ ਉਹ ਬਹੁਤ ਸਾਰੇ ਨਬੀਆਂ ਅਤੇ ਧਰਮੀਆਂ ਨੇ ਵੇਖਣਾ ਚਾਹਿਆ, ਪਰ ਨਾ ਵੇਖਿਆ ਅਤੇ ਜੋ ਤੁਸੀਂ ਸੁਣਦੇ ਹੋ, ਸੁਣਨਾ ਚਾਹਿਆ ਪਰ ਨਾ ਸੁਣਿਆ।