Matthew 13:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਚਨ ਇਹੋ ਜਿਹੇ ਲੋਕਾਂ ਦੇ ਦਿਲਾਂ ਦੀ ਗਹਿਰਾਈ ਤੱਕ ਨਹੀਂ ਪਹੁੰਚਦਾ ਅਤੇ ਇਸ ਲਈ ਇਸ ਦਾ ਅਸਰ ਉਹਨਾਂ ਉੱਤੇ ਥੋੜ੍ਹੇ ਸਮੇਂ ਤੱਕ ਹੀ ਰਹਿੰਦਾ ਹੈ । ਕਿਉਂਕਿ ਜਦੋਂ ਕੋਈ ਦੁੱਖ ਜਾਂ ਅੱਤਿਆਚਾਰ ਉਹਨਾਂ ਉੱਤੇ ਵਚਨ ਦੇ ਕਾਰਨ ਆਉਂਦਾ ਹੈ ਤਾਂ ਉਹ ਇਕਦਮ ਇਸ ਨੂੰ ਛੱਡ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਆਪਣੇ ਵਿੱਚ ਡੂੰਗੀ ਜੜ੍ਹ ਨਹੀਂ ਰੱਖਦਾ, ਉਹ ਥੋੜ੍ਹੇ ਸਮੇਂ ਲਈ ਰਹਿੰਦਾ ਹੈ, ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਪਣੇ ਵਿੱਚ ਜੜ੍ਹ ਨਹੀਂ ਰੱਖਦਾ ਹੈ। ਤਾਂ ਵੀ ਥੋੜਾ ਚਿਰ ਰਹਿੰਦਾ ਹੈ ਪਰ ਜਾਂ ਬਚਨ ਦੇ ਕਾਰਨ ਦੁਖ ਯਾ ਜ਼ੁਲਮ ਹੁੰਦਾ ਤਾਂ ਉਹ ਝੱਟ ਠੋਕਰ ਖਾਂਦਾ ਹੈ
Punjabi ERV
ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋਡ਼ਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸਨੂੰ ਦੁਖ ਜਾਂ ਕਸ਼ਟ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ تے جڑ اپنے وِچ نئیں رکھدا پر تھوڑا چِر رہندا اے۔ تے کلام دے سبّب دُکھ یا ظُلم ہوندیاں ای جھٹ اوہ ٹھوکر کھاندا اے۔
Punjabi Standard Bible (Punjabi Standard Bible) 2023
ਪਰ ਆਪਣੇ ਵਿੱਚ ਜੜ੍ਹ ਨਹੀਂ ਰੱਖਦਾ ਅਤੇ ਥੋੜ੍ਹੇ ਸਮੇਂ ਲਈ ਹੁੰਦਾ ਹੈ। ਪਰ ਜਦੋਂ ਵਚਨ ਦੇ ਕਾਰਨ ਦੁੱਖ ਜਾਂ ਸਤਾਓ ਆਉਂਦਾ ਹੈ ਤਾਂ ਉਹ ਤੁਰੰਤ ਠੋਕਰ ਖਾਂਦਾ ਹੈ।