Matthew 13:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਲੋਕ ਜਿਹੜੇ ਵਚਨ ਨੂੰ ਸੁਣਦੇ ਹਨ ਪਰ ਇਸ ਸੰਸਾਰ ਦੀਆਂ ਚਿੰਤਾਵਾਂ ਅਤੇ ਸੰਸਾਰਕ ਮੋਹ, ਵਚਨ ਦੇ ਅਸਰ ਨੂੰ ਉਹਨਾਂ ਦੇ ਦਿਲਾਂ ਵਿੱਚੋਂ ਖ਼ਤਮ ਕਰ ਦਿੰਦੇ ਹਨ । ਇਸ ਤਰ੍ਹਾਂ ਇਹ ਫਲਦਾਰ ਨਹੀਂ ਹੁੰਦੇ ਹਨ । ਇਹੋ ਜਿਹੇ ਲੋਕ ਕੰਡਿਆਲੀ ਝਾੜੀਆਂ ਵਿੱਚ ਡਿੱਗੇ ਬੀਜ ਵਰਗੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਹੜਾ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ, ਉਹ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ ਜੋ ਬਚਨ ਸੁਣਦੇ ਹਨ, ਪਰ ਇਸ ਸੰਸਾਰ ਦੀਆਂ ਚਿੰਤਾਵਾਂ ਅਤੇ ਧਨ-ਦੌਲਤ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਕੰਡਿਆਲਿਆਂ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਜੁਗ ਦੀ ਚਿੰਤਾ ਅਤੇ ਧਨ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਅਫੱਲ ਰਹਿ ਜਾਦਾ ਹੈ
Punjabi ERV
ਜਿਹਡ਼ਾ ਬੀਜ ਕੰਡਿਆਲੀਆਂ ਤੇ ਡਿਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ جیہڑا ملہیاں وِچ بِیجیا گیا سو اوہ اے جیہڑا کلام سُندا اے تے زمانے دی سوچ فِکر تے دَولت دا دھوکھا کلام نُوں دَبا لَیندا اے تے اوہ اپّھل ہو جاندا اے۔
Punjabi Standard Bible (Punjabi Standard Bible) 2023
ਜੋ ਕੰਡਿਆਲੀਆਂ ਝਾੜੀਆਂ ਵਿੱਚ ਬੀਜਿਆ ਗਿਆ, ਇਹ ਉਹ ਹੈ ਜਿਹੜਾ ਵਚਨ ਨੂੰ ਸੁਣਦਾ ਹੈ ਪਰ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ ਵਚਨ ਨੂੰ ਦਬਾ ਦਿੰਦਾ ਹੈ ਅਤੇ ਇਹ ਫਲਹੀਣ ਰਹਿ ਜਾਂਦਾ ਹੈ।