Matthew 13:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਜਿਹੜਾ ਬੀਜ ਉਪਜਾਊ ਜ਼ਮੀਨ ਤੇ ਡਿੱਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਲੋਕ ਜਿਹੜੇ ਵਚਨ ਨੂੰ ਸੁਣਦੇ ਹਨ ਅਤੇ ਸਮਝਦੇ ਹਨ, ਚੰਗੀ ਉਪਜਾਊ ਜ਼ਮੀਨ ਵਿੱਚ ਡਿੱਗੇ ਬੀਜ ਵਰਗੇ ਹਨ । ਇਹਨਾਂ ਵਿੱਚੋਂ ਕੁਝ ਸੌ ਗੁਣਾ, ਕੁਝ ਸੱਠ ਗੁਣਾ ਅਤੇ ਕੁਝ ਤੀਹ ਗੁਣਾ ਫਲਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਇਸ ਨੂੰ ਦਰਸਾਉਂਦਾ ਹੈ ਕਿ ਜੋ ਬਚਨ ਸੁਣਦਾ ਅਤੇ ਸਮਝਦਾ ਹੈ, ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ, ਕੋਈ ਸੱਠ ਗੁਣਾ, ਕੋਈ ਤੀਹ ਗੁਣਾ ਫਲ ਦਿੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜਰੂਰ ਫਲ ਦਿੰਦਾ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲਦਾ ਹੈ।।
Punjabi ERV
ਪਰ ਜਿਹਡ਼ਾ ਬੀਜ ਉਪਜਾਊ ਜ਼ਮੀਨ ਤੇ ਡਿਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ جیہڑا چنگی زمین وِچ بِیجیا گیا سو اوہ اے جیہڑا کلام سُندا تے سمجھدا اے اوہ ضرُور پَھل لیاؤندا اے۔ تے پَیداواری دیندا اے۔ کوئی سَو گُنا کوئی سَٹّھ گُنا۔ کوئی تَرِیہہ گُنا۔
Punjabi Standard Bible (Punjabi Standard Bible) 2023
ਪਰ ਜੋ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਇਹ ਉਹ ਹੈ ਜਿਹੜਾ ਵਚਨ ਨੂੰ ਸੁਣਦਾ ਅਤੇ ਸਮਝਦਾ ਹੈ। ਇਹ ਜ਼ਰੂਰ ਫਲ ਦਿੰਦਾ ਹੈ; ਕੋਈ ਸੌ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਤੀਹ ਗੁਣਾ।”