Matthew 13:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿੱਥੋਂ ਆਈ?’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਆਦਮੀ ਦੇ ਨੌਕਰ ਉਸ ਕੋਲ ਆਏ ਅਤੇ ਕਹਿਣ ਲੱਗੇ, ‘ਮਾਲਕ, ਕੀ ਤੁਸੀਂ ਚੰਗਾ ਬੀਜ ਆਪਣੇ ਖੇਤ ਵਿੱਚ ਨਹੀਂ ਬੀਜਿਆ ਸੀ? ਫਿਰ ਇਹ ਜੰਗਲੀ ਬੂਟੀ ਕਿੱਥੋਂ ਆਈ ਹੈ?’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਾਂ ਨੌਕਰਾਂ ਨੇ ਮਾਲਕ ਨੂੰ ਆ ਕੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਬੀਜਿਆ, ਫਿਰ ਜੰਗਲੀ ਬੂਟੀ ਕਿੱਥੋਂ ਆਈ?’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਘਰ ਦੇ ਮਾਲਕ ਦੇ ਚਾਕਰਾਂ ਨੇ ਕੋਲ ਆਣ ਕੇ ਉਹ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸਾਂ ਆਪਣੇ ਖੇਤ ਵਿੱਚ ਚੰਗਾ ਬੀ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?
Punjabi ERV
ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿਥੋਂ ਆਈ?’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد نَوکراں گھر دے مالک کول جا کے اوہنوں آکھیا اَے خُداوند تُوں اپنی پَیلی وِچ چَنگا بی نئیں سی بِیجیا فیر کَوڑے بُوٹے کِتّھوں آئے؟
Punjabi Standard Bible (Punjabi Standard Bible) 2023
ਤਦ ਘਰ ਦੇ ਮਾਲਕ ਦੇ ਦਾਸਾਂ ਨੇ ਕੋਲ ਆ ਕੇ ਉਸ ਨੂੰ ਕਿਹਾ, ‘ਹੇ ਮਾਲਕ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫਿਰ ਇਹ ਜੰਗਲੀ ਬੂਟੀ ਕਿੱਥੋਂ ਆਈ’?