Matthew 13:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵੱਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫ਼ਸਲ ਪੱਕਣ ਤੱਕ ਦੋਨਾਂ ਨੂੰ ਇਕੱਠੇ ਵੱਧਣ ਦਿਓ । ਵੱਢਣ ਸਮੇਂ ਮੈਂ ਵਾਢਿਆਂ ਨੂੰ ਇਹ ਕਹਿ ਦੇਵਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰ ਕੇ ਬਾਲਣ ਲਈ ਢੇਰ ਲਾ ਦਿਓ ਅਤੇ ਫਿਰ ਕਣਕ ਇਕੱਠੀ ਕਰ ਕੇ ਮੇਰੇ ਗੋਦਾਮਾਂ ਵਿੱਚ ਭਰ ਦਿਓ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਾਢੀ ਤੱਕ ਦੋਵੇਂ ਇਕੱਠੇ ਹੀ ਵਧਣ ਦਿਓ। ਉਸ ਸਮੇਂ ਮੈਂ ਵੱਢਣ ਵਾਲਿਆਂ ਨੂੰ ਕਹਾਂਗਾ: ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਉਨ੍ਹਾਂ ਨੂੰ ਸਾੜੇ ਜਾਣ ਵਾਲੇ ਗਠੜਿਆਂ ਵਿੱਚ ਬੰਨ੍ਹੋ; ਫਿਰ ਕਣਕ ਨੂੰ ਇਕੱਠਾ ਕਰੋ ਅਤੇ ਇਸ ਨੂੰ ਮੇਰੇ ਭੜੋਲਿਆਂ ਵਿੱਚ ਲੈ ਆਓ।’ ”
Punjabi Bible 2016 - ਪਵਿੱਤਰ ਬਾਈਬਲ O.V.
ਵਾਢੀ ਤੋੜੀ ਦੋਹਾਂ ਨੂੰ ਰਲੇ ਮਿਲੇ ਵਧਣ ਦਿਓ ਅਰ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਜੋ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ੍ਹੋ ਪਰ ਕਣਕ ਨੂੰ ਮੇਰੇ ਕੋਠੇ ਵਿੱਚ ਜਮਾ ਕਰੋ।।
Punjabi ERV
ਇਸਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
واڈھی تِیکر دوہاں نُوں رَلے مِلے وَدھن دیو۔ تے واڈھی دے ویلے مَیں وَڈّھن والیاں نُوں آکھاں گا پئی کَوڑے بُوٹیاں نُوں پہلاں اکٹّھا کرو تے ساڑن لئی اوہناں دِیاں بھریاں بنا دیو تے کنک نُوں میری کوٹھی وِچ جمع کرو۔
Punjabi Standard Bible (Punjabi Standard Bible) 2023
ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਵਾਢੀ ਦੇ ਸਮੇਂ ਮੈਂ ਵਾਢਿਆਂ ਨੂੰ ਕਹਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਸਾੜਨ ਲਈ ਉਸ ਦੀਆਂ ਪੂਲੀਆਂ ਬੰਨ੍ਹੋ, ਪਰ ਕਣਕ ਨੂੰ ਮੇਰੇ ਕੋਠੇ ਵਿੱਚ ਜਮ੍ਹਾ ਕਰੋ’।”