Matthew 13:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਔਰਤ ਨੇ ਲੈ ਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਸੁਣਾਇਆ, “ਪਰਮੇਸ਼ਰ ਦਾ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਕਿਸੇ ਔਰਤ ਨੇ ਥੋੜ੍ਹਾ ਜਿਹਾ ਲਿਆ ਅਤੇ ਬਹੁਤ ਸਾਰੇ ਆਟੇ ਵਿੱਚ ਰਲਾ ਦਿੱਤਾ ਅਤੇ ਇਸ ਨਾਲ ਹੌਲੀ ਹੌਲੀ ਉਹ ਸਾਰਾ ਆਟਾ ਖ਼ਮੀਰਾ ਹੋ ਗਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਸੁਣਾਇਆ: “ਸਵਰਗ ਦਾ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਸਾਰਾ ਆਟਾ ਖ਼ਮੀਰ ਹੋ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਜੋ ਸੁਰਗ ਦਾ ਰਾਜ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਮਿਲਾਇਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।
Punjabi ERV
ਉਸਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸਨੂੰ ਔਰਤ ਨੇ ਲੈਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں اِک ہور تمثِیل آکھی پئی اسمان دی بادشاہی خمیر وانگر اے جِہنُوں اِک زنانی نے لے کے آٹے دے تِنّاں ٹوپیاں وِچ رَلا چھڈیا۔ ایتھوں تِیکر پئی سارا خمیر ہوگیا۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ, “ਸਵਰਗ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਕਿਸੇ ਔਰਤ ਨੇ ਲੈ ਕੇ ਤਿੰਨ ਮਾਪ ਆਟੇ ਵਿੱਚ ਮਿਲਾਇਆ ਅਤੇ ਹੌਲੀ-ਹੌਲੀ ਉਹ ਸਾਰਾ ਖ਼ਮੀਰਾ ਹੋ ਗਿਆ।”