Matthew 13:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਇਹ ਇਸ ਲਈ ਕਰਦੇ ਸਨ ਕਿ ਨਬੀ ਦੇ ਕਹੇ ਹੋਏ ਇਹ ਸ਼ਬਦ ਪੂਰੇ ਹੋਣ: “ਮੈਂ ਦ੍ਰਿਸ਼ਟਾਂਤਾਂ ਦੇ ਰਾਹੀਂ ਉਹਨਾਂ ਦੇ ਨਾਲ ਬੋਲਾਂਗਾ, ਮੈਂ ਉਹਨਾਂ ਉੱਤੇ ਉਹ ਗੱਲਾਂ ਪ੍ਰਗਟ ਕਰਾਂਗਾ, ਜਿਹੜੀਆਂ ਸ੍ਰਿਸ਼ਟੀ ਦੇ ਸ਼ੁਰੂ ਤੋਂ ਗੁਪਤ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜਿਹੜਾ ਬਚਨ ਨਬੀਆਂ ਦੁਆਰਾ ਬੋਲਿਆ ਗਿਆ ਸੀ ਉਹ ਪੂਰਾ ਹੋਵੇ: “ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਹਨਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਸ੍ਰਿਸ਼ਟੀ ਦੇ ਸ਼ੁਰੂਆਤ ਤੋਂ ਗੁਪਤ ਰਹੀਆ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ ਜਿਹੜੀਆਂ ਸੰਸਾਰ ਦੇ ਮੁੱਢੋਂ ਗੁਪਤ ਰਹੀਆਂ ਹਨ।।
Punjabi ERV
ਇਹ ਉਵੇਂ ਸੀ ਜਿਹਡ਼ਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹਡ਼ੀਆਂ ਕਿ ਦੁਨੀਆਂ ਦੇ ਮੁਢ ਤੋਂ ਗੁਪਤ ਰਹੀਆਂ ਹਨ। ਜ਼ਬੂਰ 78:2
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو جو کُجھ نبی دی راہِیں آکھیا گیا ہویا سی اوہ پُورا ہوئے پئی مَیں تمثِیلاں نال مُنھ کھولاں گا مَیں تے اوہ گلّاں مُنھوں کڈھاں گا جیہڑیاں دُنیا دے مُڈھوں لُکِیاں ہویاں سن۔
Punjabi Standard Bible (Punjabi Standard Bible) 2023
ਤਾਂਕਿ ਉਹ ਵਚਨ ਜਿਹੜਾ ਨਬੀ ਦੇ ਰਾਹੀਂ ਕਿਹਾ ਗਿਆ ਸੀ, ਪੂਰਾ ਹੋਵੇ: ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ ਅਤੇ ਉਨ੍ਹਾਂ ਗੱਲਾਂ ਨੂੰ ਪਰਗਟ ਕਰਾਂਗਾ ਜਿਹੜੀਆਂ ਸੰਸਾਰ ਦੇ ਮੁੱਢ ਤੋਂ ਗੁਪਤ ਰਹੀਆਂ ਹਨ।