Matthew 13:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੁੱਖ ਦਾ ਪੁੱਤਰ ਆਪਣਿਆਂ ਦੂਤਾਂ ਨੂੰ ਆਪਣੇ ਰਾਜ ਵਿੱਚੋਂ ਪਾਪ ਕਰਾਉਣ ਦੇ ਸਾਰੇ ਕਾਰਣਾ ਅਤੇ ਭੈੜੀਆਂ ਵਸਤਾਂ ਅਤੇ ਪਾਪੀਆਂ ਤੇ ਸਾਰੇ ਕੁਕਰਮੀਆਂ ਨੂੰ ਇਕੱਠਿਆਂ ਕਰਨ ਲਈ ਘੱਲੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਨੁੱਖ ਦਾ ਪੁੱਤਰ ਆਪਣੇ ਸਵਰਗਦੂਤਾਂ ਨੂੰ ਭੇਜੇਗਾ ਅਤੇ ਉਹ ਉਹਨਾਂ ਸਾਰਿਆਂ ਨੂੰ ਜੋ ਲੋਕਾਂ ਨੂੰ ਪਾਪ ਦੇ ਰਾਹੇ ਪਾਉਂਦੇ ਹਨ ਅਤੇ ਉਹਨਾਂ ਨੂੰ ਜੋ ਬੁਰੇ ਕੰਮ ਕਰਦੇ ਹਨ ਇਕੱਠਾ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਨੁੱਖ ਦਾ ਪੁੱਤਰ ਆਪਣੇ ਸਵਰਗਦੂਤਾਂ ਨੂੰ ਭੇਜੇਗਾ, ਅਤੇ ਉਹ ਉਸਦੇ ਰਾਜ ਵਿੱਚੋਂ ਹਰ ਚੀਜ਼ ਬਾਹਰ ਕੱਢ ਦੇਣਗੇ ਜੋ ਪਾਪ ਕਰਨ ਅਤੇ ਬੁਰਿਆਈ ਕਰਨ ਦਾ ਕਾਰਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਨੁੱਖ ਦਾ ਪੁੱਤ੍ਰ ਆਪਣਿਆਂ ਦੂਤਾਂ ਨੂੰ ਘੱਲੇਗਾ ਅਤੇ ਓਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਨੂੰ ਅਤੇ ਕੁਕਰਮੀਆਂ ਨੂੰ ਇੱਕਠਿਆ ਕਰਨਗੇ
Punjabi ERV
ਮਨੁੱਖ ਦਾ ਪੁੱਤਰ ਆਪਣਿਆਂ ਦੂਤਾਂ ਨੂੰ ਆਪਣੇ ਰਾਜ ਵਿੱਚੋਂ ਪਾਪ ਕਰਾਉਣ ਦੇ ਸਾਰੇ ਕਾਰਣਾ ਅਤੇ ਭੈਡ਼ੀਆਂ ਵਸਤਾਂ ਅਤੇ ਪਾਪੀਆਂ ਤੇ ਸਾਰੇ ਕੁਕਰਮੀਆਂ ਨੂੰ ਇਕਠਿਆਂ ਕਰਨ ਲਈ ਘੱਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِبنِ آدم اپنیاں فرِشتیاں نُوں گھلّے گا تے اوہ اوہدی بادشاہی وِچوں سارِیاں ٹھوکر کھوان والِیاں شیواں تے بدکاراں نُوں اکٹّھیاں کرن گے۔
Punjabi Standard Bible (Punjabi Standard Bible) 2023
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਵਸਤਾਂ ਨੂੰ ਅਤੇ ਕੁਕਰਮੀਆਂ ਨੂੰ ਇਕੱਠਾ ਕਰਨਗੇ