Matthew 13:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਸਵਰਗ ਦਾ ਰਾਜ ਖੇਤ ਵਿੱਚ ਲੁਕੇ ਹੋਏ ਖ਼ਜ਼ਾਨੇ ਵਰਗਾ ਹੈ ਜੋ ਇੱਕ ਆਦਮੀ ਨੂੰ ਲੱਭ ਪੈਂਦਾ ਹੈ, ਉਹ ਉਸ ਨੂੰ ਫਿਰ ਲੁਕਾ ਦਿੰਦਾ ਹੈ । ਉਹ ਆਦਮੀ ਇੰਨਾਂ ਖ਼ੁਸ਼ ਹੁੰਦਾ ਹੈ ਕਿ ਜਾ ਕੇ ਆਪਣਾ ਸਭ ਕੁਝ ਵੇਚ ਦਿੰਦਾ ਹੈ ਅਤੇ ਖੇਤ ਨੂੰ ਮੁੱਲ ਲੈ ਲੈਂਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਵਰਗ ਦਾ ਰਾਜ ਖੇਤ ਵਿੱਚ ਲੁਕੇ ਹੋਏ ਖ਼ਜ਼ਾਨੇ ਵਰਗਾ ਹੈ। ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਸ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੁਰਗ ਦਾ ਰਾਜ ਉਸ ਧਨ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਸੀ ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਲੁਕਾ ਰੱਖਿਆ ਅਤੇ ਖ਼ੁਸ਼ੀ ਦੇ ਮਾਰੇ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਮੁੱਲ ਲੈ ਲਿਆ।।
Punjabi ERV
“ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹਡ਼ਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸਨੂੰ ਲਭ ਲਿਆ, ਉਸਨੇ ਇਸਨੂੰ ਖੇਤ ਵਿੱਚ ਫ਼ੇਰ ਦਬ੍ਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسمان دی بادشاہی اِک خزانے وانگُوں اے جیہڑا پَیلی وِچ لُکایا ہویا سی۔ تے اوہنوں کِسے شخص لَبّھ کے لُکا رکھیا۔ تَد خُوشی دے مارے اوس اپنا سبھ کُجھ جا کے ویچ دِتّا تے اوس پَیلی نُوں مُل لے لیا۔
Punjabi Standard Bible (Punjabi Standard Bible) 2023
“ਸਵਰਗ ਦਾ ਰਾਜ ਖੇਤ ਵਿੱਚ ਲੁਕੇ ਉਸ ਖਜ਼ਾਨੇ ਵਰਗਾ ਹੈ ਜੋ ਇੱਕ ਮਨੁੱਖ ਨੂੰ ਲੱਭਿਆ ਅਤੇ ਉਸ ਨੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਮਾਰੇ ਜਾ ਕੇ ਆਪਣਾ ਸਭ ਕੁਝ ਵੇਚਿਆ ਤੇ ਉਸ ਖੇਤ ਨੂੰ ਖਰੀਦ ਲਿਆ।