Matthew 13:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ, ਜਿਹੜਾ ਝੀਲ ਵਿੱਚ ਪਾਇਆ ਹੋਇਆ ਹੈ। ਉਸ ਜਾਲ ਨੇ ਵੱਖਰੀ ਪ੍ਰਕਾਰ ਦੀਆਂ ਮੱਛੀਆਂ ਫ਼ੜੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਫਿਰ ਸਵਰਗ ਦਾ ਰਾਜ ਉਸ ਜਾਲ ਵਰਗਾ ਹੈ, ਜੋ ਝੀਲ ਵਿੱਚ ਸੁੱਟਿਆ ਗਿਆ ਅਤੇ ਉਸ ਵਿੱਚ ਕਈ ਪ੍ਰਕਾਰ ਦੀਆਂ ਮੱਛੀਆਂ ਘਿਰ ਆਈਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇੱਕ ਵਾਰ ਫਿਰ, ਸਵਰਗ ਦਾ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆ ਮੱਛੀਆਂ ਇਕੱਠੀਆਂ ਕਰ ਲਿਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸੁਰਗ ਦਾ ਰਾਜ ਇੱਕ ਜਾਲ ਵਰਗਾ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਭਾਂਤ ਦੇ ਮੱਛ ਕੱਛ ਸਮੇਟ ਲਿਆਇਆ
Punjabi ERV
“ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ, ਜਿਹਡ਼ਾ ਝੀਲ ਵਿੱਚ ਪਾਇਆ ਹੋਇਆ ਹੈ। ਉਸ ਜਾਲ ਨੇ ਵਖਰੀ ਪ੍ਰਕਾਰ ਦੀਆਂ ਮਛੀਆਂ ਫ਼ਡ਼ੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸਵਰਗ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اسمان دی بادشاہی اوس جال وانگُوں اے جیہڑا سمُندر وِچ سُٹّیا گیا تے سارِیاں جِنساں اکٹّھیاں کر لیاؤندا اے۔
Punjabi Standard Bible (Punjabi Standard Bible) 2023
“ਫੇਰ ਸਵਰਗ ਦਾ ਰਾਜ ਇੱਕ ਜਾਲ਼ ਵਰਗਾ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਕਈ ਕਿਸਮ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ।