Matthew 13:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉੱਥੇ ਬੀਜ ਬਹੁਤ ਜਲਦੀ ਉੱਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਬੀਜ ਪਥਰੀਲੀ ਜ਼ਮੀਨ ਵਿੱਚ ਡਿੱਗੇ ਜਿੱਥੇ ਬਹੁਤ ਮਿੱਟੀ ਨਹੀਂ ਸੀ । ਇਸ ਲਈ ਉਹ ਡੂੰਘੀ ਮਿੱਟੀ ਨਾ ਹੋਣ ਕਾਰਨ ਛੇਤੀ ਹੀ ਉੱਗ ਪਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਜਿੱਥੇ ਉਸ ਨੂੰ ਮਿੱਟੀ ਨਾ ਮਿਲੀ, ਅਤੇ ਡੂੰਘੀ ਮਿੱਟੀ ਨਾ ਮਿਲਣ ਕਾਰਨ ਉਹ ਛੇਤੀ ਹੀ ਉੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੁਝ ਪਥਰੇਲੀ ਜ਼ਮੀਨ ਵਿੱਚ ਕਿਰਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਰ ਡੂੰਘੀ ਮਿੱਟੀ ਨਾ ਮਿਲਨ ਕਰਕੇ ਉਹ ਛੇਤੀ ਉੱਗ ਪਿਆ
Punjabi ERV
ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉਥੇ ਬੀਜ ਬਹੁਤ ਜਲਦੀ ਉਗ੍ਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہور کُجھ پتّھراں والی زمین اُتّے ڈِگّ پئے جِتّھے اوہناں نُوں بُہت مِٹّی نا مِلی تے بُہتی مِٹّی نا مِلن کر کے اوہ چھیتی اُگ تے پئے۔
Punjabi Standard Bible (Punjabi Standard Bible) 2023
ਪਰ ਕੁਝ ਪਥਰੀਲੀ ਥਾਂ 'ਤੇ ਡਿੱਗੇ, ਜਿੱਥੇ ਉਨ੍ਹਾਂ ਨੂੰ ਜ਼ਿਆਦਾ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਕਰਕੇ ਉਹ ਛੇਤੀ ਉੱਗ ਪਏ।