Matthew 13:52 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਇਸ ਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸ ਨੂੰ ਇਸ ਸਵਰਗ ਦੇ ਰਾਜ ਬਾਰੇ ਸਿੱਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹੜਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਇਸ ਦਾ ਅਰਥ ਹੈ ਕਿ ਉਹ ਹਰ ਇੱਕ ਵਿਵਸਥਾ ਦਾ ਸਿੱਖਿਅਕ ਜੋ ਸਵਰਗ ਦੇ ਰਾਜ ਵਿੱਚ ਚੇਲਾ ਬਣਦਾ ਹੈ, ਉਹ ਉਸ ਘਰ ਦੇ ਮਾਲਕ ਦੀ ਤਰ੍ਹਾਂ ਹੈ ਜੋ ਆਪਣੇ ਘਰ ਦੇ ਭੰਡਾਰ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਸ ਲਈ ਹਰ ਇੱਕ ਨੇਮ ਦਾ ਉਪਦੇਸ਼ਕ ਜਿਹੜਾ ਸਵਰਗ ਰਾਜ ਵਿੱਚ ਇੱਕ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਗ੍ਰੰਥੀ ਜਿਹ ਨੇ ਸੁਰਗ ਦੇ ਰਾਜ ਦੀ ਸਿੱਖਿਆ ਪਾਈ ਹੈ ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾ ਕੱਢਦਾ ਹੈ।।
Punjabi ERV
ਤਦ ਉਸਨੇ ਉਨ੍ਹਾਂ ਨੂੰ ਕਿਹਾ, “ਇਸਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸਨੂੰ ਇਸ ਸਵਰਗ ਦੇ ਰਾਜ ਬਾਰੇ ਸਿਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹਡ਼ਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕਢਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں آکھیا ایس کر کے ہر اِک فقِیہ جیہڑا اسمان دی بادشاہی دا شاگِرد بن گیا اے اوہ اوس گھر دے مالک وانگر اے جیہڑا اپنے خزانے وِچوں نَوِیاں تے پرانیاں شیواں کڈھ لیاؤندا اے۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਇਸ ਲਈ ਹਰੇਕ ਸ਼ਾਸਤਰੀ ਜਿਸ ਨੇ ਸਵਰਗ ਦੇ ਰਾਜ ਦੀ ਸਿੱਖਿਆ ਹਾਸਲ ਕੀਤੀ ਹੈ, ਘਰ ਦੇ ਉਸ ਮਾਲਕ ਵਰਗਾ ਹੈ ਜਿਹੜਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਕੱਢਦਾ ਹੈ।”