Matthew 13:54 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਉਸ ਨਗਰ ਵਿੱਚ ਗਿਆ ਜਿੱਥੇ ਉਹ ਵੱਡਾ ਹੋਇਆ ਸੀ ਅਤੇ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿੱਥੋਂ ਪ੍ਰਾਪਤ ਕੀਤੀ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਸ਼ਹਿਰ ਨਾਸਰਤ ਵਿੱਚ ਆਏ । ਉਹਨਾਂ ਨੇ ਉੱਥੋਂ ਦੇ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਸਿੱਖਿਆ ਦਿੱਤੀ । ਲੋਕ ਉਹਨਾਂ ਦੀ ਸਿੱਖਿਆ ਸੁਣ ਕੇ ਹੈਰਾਨ ਰਹਿ ਗਏ ਅਤੇ ਕਹਿਣ ਲੱਗੇ, “ਇਸ ਨੂੰ ਇਹ ਸਿਆਣਪ ਕਿੱਥੋਂ ਮਿਲੀ ਹੈ? ਇਹ ਚਮਤਕਾਰ ਕਿਸ ਤਰ੍ਹਾਂ ਕਰਦਾ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਆਪਣੇ ਜੱਦੀ ਸ਼ਹਿਰ ਨਾਜ਼ਰੇਥ ਵੱਲ ਚੱਲ ਪਿਆ, ਉਸਨੇ ਉਹਨਾਂ ਦੇ ਪ੍ਰਾਰਥਨਾ ਸਥਾਨ ਵਿੱਚ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ, ਅਤੇ ਉਹ ਹੈਰਾਨ ਹੋ ਕੇ ਇੱਕ ਦੂਸਰੇ ਨੂੰ ਕਹਿਣ ਲੱਗੇ, “ਕਿ ਇਸ ਆਦਮੀ ਨੂੰ ਇਹ ਬੁੱਧ ਅਤੇ ਇਹ ਚਮਤਕਾਰੀ ਸ਼ਕਤੀ ਕਿੱਥੋਂ ਮਿਲੀ?
Punjabi Bible 2016 - ਪਵਿੱਤਰ ਬਾਈਬਲ O.V.
ਅਰ ਆਪਣੇ ਦੇਸ ਵਿੱਚ ਆਣ ਕੇ ਉਨ੍ਹਾਂ ਦੇ ਸਮਾਜ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਜੋ ਓਹ ਦੰਗ ਹੋਕੇ ਕਹਿਣ ਲੱਗੇ ਭਈ ਇਸ ਮਨੁੱਖ ਨੂੰ ਇਹ ਗਿਆਨ ਅਰੇ ਏਹ ਕਰਾਮਾਤਾਂ ਕਿੱਥੋਂ ਮਿਲੀਆਂ?
Punjabi ERV
ਯਿਸੂ ਉਸ ਨਗਰ ਵਿੱਚ ਗਿਆ ਜਿਥੇ ਉਹ ਵੱਡਾ ਹੋਇਆ ਸੀ ਅਤੇ ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿਥੋਂ ਪ੍ਰਾਪਤ ਕੀਤੀ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے وطن وِچ آ کے اوہ اوہناں دے عبادت خانے وِچ اجیہی تعلِیم دیندا سی پئی اوہ حَیران ہوگئے تے آکھن لگّے۔ پئی ایہنوں ایہہ دانائی تے ایہہ کراماتاں کِتّھوں آگئیاں؟
Punjabi Standard Bible (Punjabi Standard Bible) 2023
ਫਿਰ ਉਹ ਆਪਣੇ ਨਗਰ ਵਿੱਚ ਆਇਆ ਅਤੇ ਉਨ੍ਹਾਂ ਦੇ ਸਭਾ-ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦੇਣ ਲੱਗਾ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, “ਇਸ ਨੂੰ ਇਹ ਗਿਆਨ ਅਤੇ ਸਮਰੱਥਾ ਕਿੱਥੋਂ ਮਿਲੀ?