Matthew 14:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇੱਕਾਂਤ ਥਾਂ ਨੂੰ ਚੱਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਕਿਸ਼ਤੀ ਦੁਆਰਾ ਇੱਕ ਇਕਾਂਤ ਥਾਂ ਵਿੱਚ ਚਲੇ ਗਏ । ਪਰ ਲੋਕਾਂ ਨੂੰ ਵੀ ਇਸ ਗੱਲ ਦਾ ਪਤਾ ਲੱਗ ਗਿਆ । ਇਸ ਲਈ ਉਹ ਵੀ ਆਪਣੇ ਆਪਣੇ ਸ਼ਹਿਰਾਂ ਤੋਂ ਪੈਦਲ ਹੀ ਯਿਸੂ ਦੇ ਪਿੱਛੇ ਪਿੱਛੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਇਹ ਸੁਣਿਆ, ਉਹ ਉੱਥੋਂ ਕਿਸ਼ਤੀ ਉੱਤੇ ਬੈਠ ਕੇ ਇੱਕ ਇਕਾਂਤ ਜਗ੍ਹਾ ਵਿੱਚ ਅਲੱਗ ਚਲੇ ਗਏ। ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯਿਸੂ ਨੇ ਇਹ ਸੁਣਿਆ ਤਾਂ ਉੱਥੋਂ ਬੇੜੀ ਉੱਤੇ ਚੜ੍ਹ ਕੇ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਰ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ
Punjabi ERV
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇਡ਼ੀ ਉੱਤੇ ਬੈਠਕੇ ਇੱਕ ਇਕਾਂਤ ਥਾਂ ਨੂੰ ਚਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸਦੇ ਪਿਛੇ ਪੈਦਲ ਤੁਰ ਪਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد یِسُوع ایہہ سُنیا تَد اوہ اوتھوں بیڑی اُتّے چڑھ کے اِک اُجاڑ تھاں وِچ وکھرا ٹُر گیا تے لوک ایہہ سُن کے شہراں وِچ پَیدل اوہدے مگر ٹُر پئے۔
Punjabi Standard Bible (Punjabi Standard Bible) 2023
ਇਹ ਸੁਣ ਕੇ ਯਿਸੂ ਉੱਥੋਂ ਇਕੱਲਾ ਹੀ ਕਿਸ਼ਤੀ ਉੱਤੇ ਚੜ੍ਹ ਕੇ ਇਕਾਂਤ ਥਾਂ ਵੱਲ ਚਲਾ ਗਿਆ ਅਤੇ ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਨਗਰਾਂ ਵਿੱਚੋਂ ਪੈਦਲ ਹੀ ਉਸ ਦੇ ਪਿੱਛੇ ਗਏ।