Matthew 14:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਲੋਕਾਂ ਨੂੰ ਘਾਹ ਉੱਤੇ ਬੈਠ ਜਾਣ ਦਾ ਹੁਕਮ ਦਿੱਤਾ ਅਤੇ ਪੰਜਾਂ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਅੱਖਾਂ ਚੁੱਕ ਕੇ ਪਰਮੇਸ਼ਰ ਦਾ ਧੰਨਵਾਦ ਕੀਤਾ । ਫਿਰ ਉਹ ਤੋੜ ਤੋੜ ਕੇ ਚੇਲਿਆਂ ਨੂੰ ਦੇਣ ਲੱਗੇ ਅਤੇ ਚੇਲੇ ਲੋਕਾਂ ਨੂੰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯਿਸ਼ੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆ ਤੋੜੀਆਂ। ਤਦ ਉਹਨਾਂ ਨੇ ਚੇਲਿਆਂ ਨੂੰ ਦੇ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਦੇ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਨ੍ਹਾਂ ਪੰਜ ਰੋਟੀਆਂ ਅਤੇ ਦੋਹਾਂ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਰ ਚੇਲਿਆਂ ਨੇ ਲੋਕਾਂ ਨੂੰ ਦਿੱਤੀਆਂ
Punjabi ERV
ਫ਼ੇਰ ਯਿਸੂ ਨੇ ਭੀਡ਼ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸਨੇ ਪੰਜ ਰੋਟੀਆਂ ਤੇ ਦੋ ਮਛੀਆਂ ਲਈਆਂ: ਉਸਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لوکاں نُوں گھا اُتّے بَہہ جان دا حُکم دِتّا تَد اوس اوہناں پنجاں روٹِیاں تے دو مچھّیاں نُوں لے لیا تے اسمان ولّ ویکھ کے برکت منگی۔ تے توڑ کے روٹِیاں شاگِرداں نُوں دِتّیاں۔ تے شاگِرداں لوکاں نُوں دِتّیاں۔
Punjabi Standard Bible (Punjabi Standard Bible) 2023
ਫਿਰ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦੇ ਕੇ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲਈਆਂ ਅਤੇ ਅਕਾਸ਼ ਵੱਲ ਵੇਖ ਕੇ ਬਰਕਤ ਮੰਗੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਦਿੱਤੀਆਂ।