Matthew 14:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਦੇ ਚੇਲਿਆਂ ਨੇ ਉਸ ਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉੱਠੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਚੇਲਿਆਂ ਨੇ ਯਿਸੂ ਨੂੰ ਪਾਣੀ ਉੱਤੇ ਚੱਲਦੇ ਦੇਖਿਆ ਤਾਂ ਉਹ ਬਹੁਤ ਡਰ ਗਏ । ਉਹਨਾਂ ਨੇ ਕਿਹਾ, “ਇਹ ਭੂਤ ਹੈ!” ਉਹਨਾਂ ਦੀਆਂ ਡਰ ਦੇ ਮਾਰੇ ਚੀਕਾਂ ਨਿਕਲ ਗਈਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਚੇਲਿਆਂ ਨੇ ਯਿਸ਼ੂ ਨੂੰ ਝੀਲ ਦੇ ਕੰਢੇ ਉੱਤੇ ਤੁਰਦੇ ਵੇਖਿਆ, ਤਾਂ ਉਹ ਘਬਰਾ ਕੇ ਆਖਣ ਲੱਗੇ। “ਇਹ ਭੂਤ ਹੈ,” ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਚੇਲਿਆਂ ਨੇ ਉਹ ਨੂੰ ਝੀਲ ਤੇ ਤੁਰਦਿਆਂ ਵੇਖਿਆ ਤਾਂ ਡੈਂਬਰ ਕੇ ਆਖਣ ਲੱਗੇ, ਇਹ ਭੂਤਨਾ ਹੈ! ਅਤੇ ਡਰ ਕੇ ਡਡਿਆ ਉੱਠੇ
Punjabi ERV
ਜਦੋਂ ਉਸਦੇ ਚੇਲਿਆਂ ਨੇ ਉਸਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉਠੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد شاگِرداں اوہنوں سمُندر دے اُتّے ٹُردیاں ویکھیا تَد ٹھٹھنبر کے آکھن لگّے پئی ایہہ بُھوتنا اے تے ڈر دے نال چِچلان لگّے۔
Punjabi Standard Bible (Punjabi Standard Bible) 2023
ਪਰ ਚੇਲੇ ਉਸ ਨੂੰ ਝੀਲ ਉੱਤੇ ਤੁਰਦਿਆਂ ਵੇਖ ਕੇ ਘਬਰਾ ਗਏ ਅਤੇ ਕਹਿਣ ਲੱਗੇ, “ਇਹ ਤਾਂ ਕੋਈ ਭੂਤ ਹੈ!” ਅਤੇ ਡਰ ਦੇ ਮਾਰੇ ਚੀਕ ਉੱਠੇ।