Matthew 14:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸ ਦੇ ਚੋਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹ ਬਿਮਾਰਾਂ ਨੂੰ ਘੱਟ ਤੋਂ ਘੱਟ ਆਪਣਾ ਪੱਲਾ ਹੀ ਛੂਹ ਲੈਣ ਦੇਣ । ਸੋ ਜਿਹਨਾਂ ਨੇ ਵੀ ਯਿਸੂ ਦਾ ਪੱਲਾ ਛੂਹਿਆ, ਉਹ ਚੰਗੇ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਬਿਮਾਰਾਂ ਨੂੰ ਆਪਣੇ ਕੱਪੜੇ ਦੇ ਕਿਨਾਰੇ ਨੂੰ ਛੂਹਣ ਲੈਣ ਦੇਵੇ, ਅਤੇ ਜਿਸਨੇ ਵੀ ਉਸਨੂੰ ਛੂਹਿਆ ਉਹ ਸਭ ਚੰਗੇ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਨਿਰਾ ਆਪਣੇ ਲੀੜੇ ਦਾ ਪੱਲਾ ਛੋਹਣ ਦਿਹ ਅਰ ਜਿੰਨਿਆਂ ਨੇ ਛੋਹਿਆ ਓਹ ਚੰਗੇ ਹੋ ਗਏ।।
Punjabi ERV
ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸਦੇ ਚੇਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہدی مِنّت کِیتی پئی نِرا اوہدے کپڑے دا پلّا چُھو لین۔ تے جِنّیاں چُھوئیا سارے چنگے ہو گئے۔
Punjabi Standard Bible (Punjabi Standard Bible) 2023
ਉਹ ਉਸ ਦੀ ਮਿੰਨਤ ਕਰਨ ਲੱਗੇ ਕਿ ਉਨ੍ਹਾਂ ਨੂੰ ਆਪਣੇ ਵਸਤਰ ਦਾ ਪੱਲਾ ਹੀ ਛੂਹ ਲੈਣ ਦੇਵੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ।