Matthew 15:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਉਹਨਾਂ ਨੂੰ ਰਹਿਣ ਦਿਓ, ਉਹ ਅੰਨ੍ਹਿਆਂ ਦੇ ਅੰਨ੍ਹੇ ਆਗੂ ਹਨ ਕਿਉਂਕਿ ਜੇਕਰ ਅੰਨ੍ਹਾ ਅੰਨ੍ਹੇ ਨੂੰ ਰਾਹ ਦਿਖਾਵੇਗਾ ਤਾਂ ਦੋਵੇਂ ਟੋਏ ਵਿੱਚ ਡਿੱਗ ਪੈਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੂੰ ਛੱਡ ਦਿਓ; ਉਹ ਅੰਨ੍ਹੇ ਆਗੂ ਹਨ। ਜੇ ਅੰਨ੍ਹਾ ਹੀ ਅੰਨ੍ਹੇ ਨੂੰ ਰਸਤਾ ਵਿਖਾਏਗਾ, ਤਾਂ ਦੋਵੇਂ ਹੀ ਟੋਏ ਵਿੱਚ ਡਿੱਗ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੂੰ ਜਾਣ ਦਿਓ, ਓਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ
Punjabi ERV
ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں نُوں جان دیو۔ اوہ تے اَنھیاں دے اَنھے راہ دسن والے نیں۔ تے جے اَنھا اَنھے نُوں راہ دسے تے دونویں ٹوئے وِچ ڈِگّ پَین گے۔
Punjabi Standard Bible (Punjabi Standard Bible) 2023
ਉਨ੍ਹਾਂ ਨੂੰ ਰਹਿਣ ਦਿਓ, ਉਹ ਅੰਨ੍ਹਿਆਂ ਦੇ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।”