Matthew 15:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਇਲਾਕੇ ਦੀ ਇੱਕ ਕਨਾਨੀ ਔਰਤ ਆਈ ਅਤੇ ਉਸ ਨੇ ਪੁਕਾਰ ਕੇ ਕਿਹਾ, “ਹੇ ਦਾਊਦ ਦੇ ਪੁੱਤਰ, ਪ੍ਰਭੂ ਜੀ, ਮੇਰੇ ਉੱਤੇ ਰਹਿਮ ਕਰੋ! ਮੇਰੀ ਧੀ ਦੁਸ਼ਟ ਆਤਮਾ ਨਾਲ ਬੁਰੀ ਤਰ੍ਹਾਂ ਜਕੜੀ ਹੋਈ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਉਹਨਾਂ ਕੋਲ ਆਈ, ਅਤੇ ਉੱਚੀ ਆਵਾਜ਼ ਵਿੱਚ ਕਹਿਣ ਲੱਗੀ, “ਹੇ ਪ੍ਰਭੂ, ਦਾਵੀਦ ਦੇ ਪੁੱਤਰ, ਮੇਰੇ ਤੇ ਮਿਹਰ ਕਰੋ! ਮੇਰੀ ਧੀ ਦੁਸ਼ਟ ਆਤਮਾ ਦੇ ਕਾਰਨ ਬਹੁਤ ਦੁਖੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਵੇਖੋ ਇੱਕ ਕਨਾਨੀ ਤੀਵੀਂ ਉਨ੍ਹਾਂ ਹੱਦਾਂ ਵਿੱਚੋਂ ਨਿੱਕਲ ਕੇ ਹਾਕਾਂ ਮਾਰਦੀ ਬੋਲੀ ਕਿ ਹੇ ਪ੍ਰਭੁ ਦਾਊਦ ਦੇ ਪੁੱਤ੍ਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬਦ ਰੂਹ ਦੇ ਸਾਯੇ ਨਾਲ ਬੁਰਾ ਹਾਲ ਹੈ
Punjabi ERV
ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو اِک کِنعانی عورت اوس پاسے ولّوں آ کے چچلا کے آکھن لگّی پئی اَے خُداوند داؤد دے پُتر میرے اُتّے رَحم کر۔ میری دِھی دا بھوت چمبڑن دے سبّب بُرا حال اے۔
Punjabi Standard Bible (Punjabi Standard Bible) 2023
ਅਤੇ ਵੇਖੋ, ਇੱਕ ਕਨਾਨੀ ਔਰਤ ਉਸ ਇਲਾਕੇ ਵਿੱਚੋਂ ਆਈ ਅਤੇ ਪੁਕਾਰ ਕੇ ਕਹਿਣ ਲੱਗੀ, “ਹੇ ਪ੍ਰਭੂ! ਦਾਊਦ ਦੇ ਪੁੱਤਰ, ਮੇਰੇ ਉੱਤੇ ਦਇਆ ਕਰ। ਮੇਰੀ ਬੇਟੀ ਦੁਸ਼ਟ ਆਤਮਾ ਨਾਲ ਬੁਰੀ ਤਰ੍ਹਾਂ ਜਕੜੀ ਹੋਈ ਹੈ।”