Matthew 15:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸ ਦੇ ਚੇਲੇ ਉਸ ਕੋਲ ਆਏ ਅਤੇ ਉਸ ਨੂੰ ਬੇਨਤੀ ਕੀਤੀ, “ਐਰਤ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿੱਛਾ ਕਰਦੀ ਹੋਈ ਰੌਲਾ ਪਾ ਰਹੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ । ਇਸ ਲਈ ਉਹਨਾਂ ਦੇ ਚੇਲੇ ਆਏ ਅਤੇ ਕਹਿਣ ਲੱਗੇ, “ਉਸ ਨੂੰ ਭੇਜ ਦੇਵੋ ਕਿਉਂਕਿ ਉਹ ਸਾਡੇ ਪਿੱਛੇ ਐਵੇਂ ਰੌਲਾ ਪਾ ਰਹੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ। ਤਦ ਉਸਦੇ ਚੇਲਿਆਂ ਨੇ ਕੋਲ ਆ ਕੇ ਉਸ ਦੇ ਅੱਗੇ ਬੇਨਤੀ ਕੀਤੀ, “ਉਸ ਨੂੰ ਵਿਦਾ ਕਰੋ, ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ। ਤਦ ਉਹ ਦੇ ਚੇਲਿਆਂ ਨੇ ਕੋਲ ਆਣ ਕੇ ਉਹ ਦੇ ਅੱਗੇ ਅਰਜ ਕੀਤੀ ਭਈ ਉਸ ਨੂੰ ਵਿਦਿਆ ਕਰ ਕਿਉਂ ਜੋ ਉਹ ਸਾਡੇ ਮਗਰ ਡੰਡ ਪਾਉਂਦੀ ਹੈ
Punjabi ERV
ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸਦੇ ਚੇਲੇ ਉਸ ਕੋਲ ਆਏ ਅਤੇ ਉਸਨੂੰ ਬੇਨਤੀ ਕੀਤੀ, “ਬੁਢ਼ੀ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿਛਾ ਕਰਦੀ ਹੋਈ ਰੌਲਾ ਪਾ ਰਹੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہنوں کُجھ جواب نا دِتّا۔ تَد اوہدے شاگِرداں نیں اوہدے کول آ کے عرض کِیتی پئی اوہنوں وِداع کر کیوں جو اوہ ساڈے مگر کُرلاؤندی اے۔
Punjabi Standard Bible (Punjabi Standard Bible) 2023
ਪਰ ਉਸ ਨੇ ਉਹਨੂੰ ਕੋਈ ਉੱਤਰ ਨਾ ਦਿੱਤਾ। ਤਦ ਉਸ ਦੇ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਬੇਨਤੀ ਕੀਤੀ, “ਇਸ ਨੂੰ ਵਿਦਾ ਕਰ, ਕਿਉਂਕਿ ਇਹ ਸਾਡੇ ਮਗਰ ਰੌਲ਼ਾ ਪਾਉਂਦੀ ਹੈ।”